ਪੰਜਾਬ 'ਚ ਗਰਮੀ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ,ਦੁਪਹਿਰ 12 ਤੋਂ 4 ਵਜੇ ਤੱਕ ...

ਗਰਮੀ ਦੇ ਮੌਸਮ ਦੌਰਾਨ ਗਰਮ ਹਵਾਵਾਂ ਤੋਂ ਬਚਾਅ ਲਈ ਦੁਪਹਿਰ ਨੂੰ ਸਿਰਫ਼ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਘਰੋਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਿਰ ਢੱਕ ਕੇ ਰੱਖਿਆ ਜਾਵੇ। ਇਸ ਲਈ ਕੱਪੜਾ, ਟੋਪੀ ਜਾਂ ਛੱਤਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹਲਕੇ ਫਿੱਕੇ-ਰੰਗ ਅਤੇ ਢਿੱਲੇ ਸੂਤੀ ਕੱਪਡ਼ਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਅਤੇ ਚਮਡ਼ੀ ਦੀ ਸੁਰੱਖਿਆ ਲਈ ਕਿਸੇ ਵੀ ਕਰੀਮ ਦੀ ਵਰਤੋਂ ਕੀਤੀ ਜਾਵੇ।
ਡਾ. ਸਿੰਘ ਨੇ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਤੋਂ 4 ਵਜੇ ਤੱਕ ਧੁੱਪ ’ਚ ਨਾ ਨਿਕਲਿਆ ਜਾਵੇ। ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੋਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਅਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਆਪਣੇ-ਆਪ ਨੂੰ ਹਾਈਡਰੇਟਿਡ ਰੱਖਣ ਲਈ ਓ. ਆਰ. ਐੱਸ. ਘੋਲ ਜਾਂ ਘਰ ਵਿਚ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਕਿ ਲੱਸੀ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾਵੇ।
ਇਸ ਘਿਨਾਉਣੇ ਅੱਤਵਾਦੀ ਹਮਲੇ 'ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ : PM ਮੋਦੀ
ਖਾਲੀ ਪੇਟ ਲਸਣ ਖਾਣ ਦੇ ਫਾਇਦੇ, ਜਾਣੋ ਇੱਕ ਦਿਨ 'ਚ ਕਿੰਨਾ ਖਾਣਾ ਚਾਹੀਦਾ ਹੈ?
'ਕਲਾਕਾਰ ਦੀ ਕੋਈ ਗਲਤੀ ਨ੍ਹੀਂ...', ਰੁਪਿੰਦਰ ਹਾਂਡਾ ਦੀ ਟੀਮ ਨੇ ਦੱਸੀ ਕੈਨੇਡਾ ਦੇ 'ਪੰਗੇ' ਦੀ ਸਾਰੀ ਕਹਾਣੀ