ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਪਹਿਲਾਂ ਪਿਲਾਈ ਸ਼ਰਾਬ ਫਿਰ ਦੋਸਤ ਦਾ ਕਰ 'ਤਾ ਕਤਲ
.jpg)
ਜਲੰਧਰ (LAV) –ਦੋਸਤ ਦੀ ਪਤਨੀ ਨਾਲ ਪ੍ਰੇਮ ਸੰਬੰਧਾਂ ਕਾਰਨ ਦੋਸਤ ਦਾ ਕਤਲ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਤਲ ਦੀ ਵਾਰਦਾਤ ਨੂੰ 3 ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਦਕਿ ਮ੍ਰਿਤਕ ਦੀ ਪਤਨੀ ਨੇਹਾ ਵੀ ਇਸ ਸਾਜ਼ਿਸ਼ ਵਿਚ ਸ਼ਾਮਲ ਸੀ। ਇਸ ਕਾਰਨ 4 ਵਿਅਕਤੀਆਂ ਨੂੰ ਕੇਸ ਵਿਚ ਮੁਲਜ਼ਮ ਬਣਾਇਆ ਗਿਆ, ਹਾਲਾਂਕਿ ਮ੍ਰਿਤਕ ਦੀ ਪਤਨੀ ਕਤਲ ਸਮੇਂ ਮੌਜੂਦ ਨਹੀਂ ਸੀ ਪਰ ਉਹ ਵੀ ਸਾਜ਼ਿਸ਼ ਦਾ ਹਿੱਸਾ ਸੀ। ਕੇਸ ਮੁਤਾਬਕ ਮੁਲਜ਼ਮਾਂ ਵੱਲੋਂ ਪਹਿਲਾਂ ਦੋਸਤ ਨੂੰ ਸ਼ਰਾਬ ਪਿਆਈ ਗਈ ਅਤੇ ਬਾਅਦ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਜੀ. ਆਰ. ਪੀ. ਥਾਣਾ ਜਲੰਧਰ ਦੀ ਪੁਲਸ ਵੱਲੋਂ ਮੁਲਜ਼ਮ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਬੀਤੇ ਸਾਲ 2 ਨਵੰਬਰ ਨੂੰ ਰੇਲਵੇ ਸਟੇਸ਼ਨ ਮੁਕੇਰੀਆਂ ਓਵਰਬ੍ਰਿਜ ਦੇ ਹੇਠਾਂ ਝਾੜੀਆਂ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੋਨੂੰ ਪੁੱਤਰ ਗਿਆਨ ਚੰਦ ਨਿਵਾਸੀ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਸੀ। ਕਤਲ ਤੋਂ ਬਾਅਦ ਮ੍ਰਿਤਕ ਦੀ ਪਤਨੀ ਨੇਹਾ ਦੇ ਬਿਆਨਾਂ ’ਤੇ ਗੁਰਪ੍ਰੀਤ ਉਰਫ਼ ਛੋਟੂ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 134 ਤਹਿਤ 302, 201, 12-ਬੀ, 182 ਆਈ. ਪੀ. ਸੀ. ਤਹਿਤ ਜੀ. ਆਰ. ਪੀ. ਥਾਣਾ ਜਲੰਧਰ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਇੰਸ. ਭਿੰਡਰ ਨੇ ਦੱਸਿਆ ਕਿ ਮ੍ਰਿਤਕ ਦੇ ਭਤੀਜੇ ਤਾਹਿਰ ਕੁਮਾਰ ਵੱਲੋਂ ਬਿਆਨ ਦਰਜ ਕਰਵਾਉਂਦੇ ਹੋਏ ਆਪਣੀ ਚਾਚੀ ਨੇਹਾ ਨੂੰ ਦੋਸ਼ੀ ਦੱਸਿਆ ਗਿਆ। ਇਸ ਕਾਰਨ ਪੁਲਸ ਨੇ 120-ਬੀ ਤਹਿਤ ਮ੍ਰਿਤਕ ਦੀ ਪਤਨੀ ਨੇਹਾ ਨੂੰ ਵੀ ਨਾਮਜ਼ਦ ਕੀਤਾ ਅਤੇ ਤਾਹਿਰ ਕੁਮਾਰ ਨੂੰ ਗਵਾਹ ਬਣਾ ਲਿਆ। ਭਿੰਡਰ ਨੇ ਦੱਸਿਆ ਕਿ ਇਸ ਕੇਸ ਵਿਚ ਚੱਲੀ ਜਾਂਚ ਤੋਂ ਬਾਅਦ ਪੁਲਸ ਨੇ ਮੁਲਜ਼ਮ ਗੁਰਪ੍ਰੀਤ ਉਰਫ਼ ਛੋਟੂ ਨਿਵਾਸੀ ਮੁਕੇਰੀਆਂ ਅਤੇ ਮ੍ਰਿਤਕ ਸੰਜੀਵ ਕੁਮਾਰ ਦੀ ਪਤਨੀ ਨੇਹਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਜਾਂਚ-ਪੜਤਾਲ ਅਤੇ ਗੁਰਪ੍ਰੀਤ ਦੇ ਬਿਆਨਾਂ ਤਹਿਤ ਸੁਨੀਲ ਚੌਹਾਨ ਅਤੇ ਇੰਦਰਪਾਲ ਉਰਫ਼ ਇੰਦਰਜੀਤ ਨਿਵਾਸੀ ਮੁਕੇਰੀਆਂ ਨੂੰ ਵੀ ਮੁਲਜ਼ਮ ਬਣਾਇਆ ਗਿਆ। ਇਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਵਾਰ ਰੇਡ ਕੀਤੀ ਗਈ ਪਰ ਮੁਲਜ਼ਮ ਹੱਥ ਨਹੀਂ ਆ ਰਹੇ ਸਨ। ਇਸੇ ਸਿਲਸਿਲੇ ਵਿਚ ਬੀਤੇ ਦਿਨੀਂ ਪੁਲਸ ਨੇ ਛਾਪੇਮਾਰੀ ਕਰਕੇ ਇੰਦਰਪਾਲ ਉਰਫ਼ ਇੰਦਰਜੀਤ ਨਿਵਾਸੀ ਮੁਕੇਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇੰਸ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਸੁਨੀਲ ਚੌਹਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੋਸਤ ਦੀ ਪਤਨੀ ਨੇਹਾ ਨਾਲ ਵਿਆਹ ਕਰਨਾ ਚਾਹੁੰਦਾ ਸੀ ਛੋਟੂ
ਇੰਸ. ਭਿੰਡਰ ਮੁਤਾਬਕ ਮੁਲਜ਼ਮ ਗੁਰਪ੍ਰੀਤ ਉਰਫ਼ ਛੋਟੂ ਆਪਣੇ ਦੋਸਤ ਮ੍ਰਿਤਕ ਸੰਜੀਵ ਕੁਮਾਰ ਉਰਫ ਸੋਨੂੰ ਦੀ ਪਤਨੀ ਨੇਹਾ ਨਾਲ ਵਿਆਹ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਹੀ ਦੋਸਤ ਨੂੰ ਰਸਤੇ ਤੋਂ ਹਟਾਉਣ ਦਾ ਪਲਾਨ ਬਣਾ ਲਿਆ। ਮੁਲਜ਼ਮਾਂ ਵੱਲੋਂ ਪਹਿਲਾਂ ਦੋਸਤ ਨੂੰ ਸ਼ਰਾਬ ਪਿਆਈ ਗਈ ਅਤੇ ਬਾਅਦ ਵਿਚ ਉਸ ਦਾ ਕਤਲ ਕਰਕੇ ਲਾਸ਼ ਨੂੰ ਰੇਲਵੇ ਲਾਈਨਾਂ ’ਤੇ ਸੁੱਟ ਦਿੱਤਾ ਗਿਆ। ਪੁਲਸ ਵੱਲੋਂ ਲੰਮੀ ਜਾਂਚ ਕਰ ਕੇ ਮਾਮਲਾ ਸੁਲਝਾਇਆ ਗਿਆ ਹੈ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।