Delhi Election ’ਚ ਹਾਰ ਤੋਂ ਬਾਅਦ ਪੰਜਾਬ 'ਤੇ ਨਜ਼ਰ, ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬ ਦੇ ਸਾਰੇ ਵਿਧਾਇਕ, ਭਲਕੇ ਹੋਵੇਗੀ ਮੀਟਿੰਗ

PATIALA (LAV) : ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਹ ਮੀਟਿੰਗ ਮੰਗਲਵਾਰ (11 ਫਰਵਰੀ) ਨੂੰ ਹੋਣੀ ਹੈ। ਇਹ ਬੈਠਕ ਦਿੱਲੀ ਦੇ ਕਪੂਰਥਲਾ ਹਾਊਸ 'ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਹੋਵੇਗੀ। ਇਸ ਸਬੰਧੀ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਵਿਧਾਇਕਾਂ ਨੂੰ ਮੰਗਲਵਾਰ ਯਾਨੀ 11 ਫਰਵਰੀ ਨੂੰ ਆਪਣਾ ਪ੍ਰਸਤਾਵਿਤ ਪ੍ਰੋਗਰਾਮ ਰੱਦ ਕਰਨ ਅਤੇ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ ਹਨ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਹੁਣ ਕੇਜਰੀਵਾਲ ਆਪਣਾ ਸਾਰਾ ਧਿਆਨ ਪੰਜਾਬ 'ਤੇ ਕੇਂਦਰਿਤ ਕਰਨ ਜਾ ਰਹੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਹੁਣ ਸਿਰਫ਼ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਰਹਿ ਗਈ ਹੈ। ਇੱਥੇ ਭਗਵੰਤ ਮਾਨ ਮੁੱਖ ਮੰਤਰੀ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਹਰਾਇਆ ਸੀ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਨੂੰ ਡਰ ਹੈ ਕਿ ਉਨ੍ਹਾਂ ਦੇ ਕਈ ਵਿਧਾਇਕ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।