ਮਾਨਸੂਨ ਦੀ ਬਰਸਾਤ ਕਾਰਨ ਫ਼ਸਲ ਖ਼ਰਾਬ ਹੋਣ ਕਾਰਨ ਦੇਸ਼ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਟਮਾਟਰਾਂ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਸ ਦੀਆਂ ਕੀਮਤਾਂ 200 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈਆਂ ਹਨ।
ਆਉਣ ਵਾਲੇ ਸਮੇਂ 'ਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ਕਿਉਂਕਿ ਟਮਾਟਰ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਅਸਮਾਨੀ ਚੜ੍ਹ ਸਕਦੀਆਂ ਹਨ। ਮਾਹਿਰਾਂ ਦੀ ਮੰਨੀਏ ਤਾਂ ਸਾਲ ਦੇ ਇਨ੍ਹਾਂ ਦਿਨਾਂ 'ਚ ਪਿਆਜ਼ ਦੇ ਭੰਡਾਰ 'ਚ ਅਕਸਰ ਕਮੀ ਦੇਖਣ ਨੂੰ ਮਿਲਦੀ ਹੈ। ਜੇਕਰ ਅਜਿਹਾ ਜਾਰੀ ਰਿਹਾ ਤਾਂ ਪਿਆਜ਼ ਦੀਆਂ ਕੀਮਤਾਂ ਵਧ ਸਕਦੀਆਂ ਹਨ। ਪਿਛਲੇ ਚਾਰ ਮਹੀਨਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਵਾਜਬ ਰਹੀਆਂ ਹਨ।
ਫਿਲਹਾਲ ਦਿੱਲੀ ਦੇ ਬਾਜ਼ਾਰਾਂ 'ਚ ਪਿਆਜ਼ 20 ਤੋਂ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ ਪਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਕੀਮਤਾਂ ਵਧਣ ਦੀ ਸੰਭਾਵਨਾ ਹੈ। ਹਿੰਦੁਸਤਾਨ ਟਾਈਮਜ਼ ਨਾਲ ਗੱਲਬਾਤ ਦੌਰਾਨ ਈਕੋਨੋ ਦੇ ਪੁਸ਼ਨ ਸ਼ਰਮਾ ਦਾ ਕਹਿਣਾ ਹੈ ਕਿ ਇਸ ਵਾਰ ਪੈਦਾਵਾਰ ਵਿਚ ਕਾਫੀ ਕਮੀ ਦਾ ਅਨੁਮਾਨ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ