ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਭਰਤੀ ਨਹੀਂ ਕਰਨਾ ਚਾਹੁੰਦਾ ਅਕਾਲੀ ਦਲ: ਕਮੇਟੀ

ਪਟਿਆਲਾ : ਪੰਥਕ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਧਿਰ ਵਜੋਂ ਉਭਾਰਨ ਦੇ ਮਨੋਰਥ ਨਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਦੀ ਤੀਜੀ ਮੀਟਿੰਗ ਅੱਜ ਪਟਿਆਲਾ ਨੇੜੇ ਸਥਿਤ ‘ਟੌਹੜਾ ਇੰਸਟੀਟਿਊਟ ਬਹਾਦਰਗੜ੍ਹ’ ਵਿਖੇ ਹੋਈ। ਹਾਲਾਂਕਿ ਅਸਤੀਫ਼ਾ ਦਿੱਤੇ ਹੋਣ ਕਰਕੇ ਇਸ ਦੌਰਾਨ ਕਮੇਟੀ ਦੇ ਮੁਖੀ ਵਜੋਂ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਵਜੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਮੀਟਿੰਗ ’ਚੋਂ ਗ਼ੈਰਹਾਜ਼ਰ ਰਹੇ। ਉਨ੍ਹਾਂ ਦੀ ਗ਼ੈਰਹਾਜ਼ਰੀ ’ਚ ਕਮੇਟੀ ਦੇ ਪੰਜ ਮੈਂਬਰਾਂ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਨੇ ਮੀਟਿੰਗ ਕੀਤੀ। ਘੋਖ ਦੌਰਾਨ ਇਹ ਭਰਤੀ ਕਮੇਟੀ ਇਸ ਸਿੱਟੇ ’ਤੇ ਪਹੁੰਚੀ ਹੈ ਕਿ ਜਿਸ ਮਨੋਰਥ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਭਰਤੀ ਕਮੇਟੀ ਬਣਾਈ ਗਈ ਸੀ ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਭਰਤੀ ਕਰਨ ਲਈ ਰਾਜ਼ੀ ਨਹੀਂ ਹੈ ਤੇ ਇਸ ਸਬੰਧੀ ਇਹ ਕਮੇਟੀ ਭਲਕੇ ਬੁੱਧਵਾਰ ਨੂੰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦੇੇਵੇਗੀ। ਮੀਟਿੰਗ ਮਗਰੋਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਭਰਤੀ ਸਬੰਧੀ ਇਸ ਕਮੇਟੀ ਅਤੇ ਅਕਾਲੀ ਦਲ ਦੀ ਵਿਚਾਰਧਾਰਾ ਤੇ ਤਰੀਕੇ ’ਚ ਅੰਤਰ ਹੈ ਤੇ ਹੁਣ ਤੱਕ ਦੀਆਂ ਮੀਟਿੰਗਾਂ ਤੇ ਸਰਗਰਮੀਆਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਇਸ ਕਮੇਟੀ ਦੇ ਕਹਿਣ ਮੁਤਾਬਕ ਭਰਤੀ ਨਹੀਂ ਕਰਨਾ ਚਾਹੁੰਦਾ। ਇਸ ਸਬੰਧੀ ਕਮੇਟੀ ਵੱਲੋਂ ਰਿਪੋਰਟ ਤਿਆਰ ਕਰਕੇ ਸਿੰਘ ਸਾਹਿਬ ਨੂੰ ਸੌਂਪੀ ਜਾਵੇਗੀ। ਪੰਜਾਂ ਮੈਂਬਰਾਂ ਨੇ ਕਿਹਾ ਕਿ ਇਸ ਮਗਰੋਂ ਅਕਾਲ ਤਖ਼ਤ ਵੱਲੋਂ ਜੋ ਵੀ ਹੁਕਮ ਹੋਣਗੇ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਵਡਾਲਾ ਨੇ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਹਾਲੇ ਸ੍ਰੀ ਧਾਮੀ ਦਾ ਅਸਤੀਫ਼ਾ ਪ੍ਰਵਾਨ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੂੰ ਅੱਜ ਦੀ ਮੀਟਿੰਗ ’ਚ ਆਉਣਾ ਚਾਹੀਦਾ ਸੀ। ਮਨਪ੍ਰੀਤ ਇਯਾਲੀ ਨੇ ਕਿਹਾ ਕਿ ਭੂੰਦੜ ਦੇ ਦੂਜੀ ਮੀਟਿੰਗ ’ਚ ਨਾ ਆਉਣ ਮਗਰੋਂ ਉਹ ਉਨ੍ਹਾਂ ਦੇ ਘਰ ਵੀ ਗਏ ਪਰ ਉਨ੍ਹਾਂ ਨੇ ਸਹਿਯੋਗ ਨਹੀਂ ਦਿੱਤਾ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।