PM Modi ਤੇ ਦਿਲਜੀਤ ਦੀ ਮੁਲਾਕਾਤ ’ਤੇ ਬੋਲੇ ਸਪਾ ਪ੍ਰਧਾਨ ਅਖਿਲੇਸ਼ ਯਾਦਵ, 'ਗੀਤ-ਸੰਗੀਤ ਦੀ ਕੋਈ ਹੱਦ ਨਹੀਂ ਹੁੰਦੀ ਤੇ ਨਾ ਕੋਈ ਸੀਮਾ '!

Akhilesh Yadav On Diljit Dosanjh : ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਹੁਣ ਚਰਚਾਵਾਂ ਤੇ ਵਿਵਾਦਾਂ ਦਾ ਕਾਰਨ ਬਣੀ ਹੋਈ ਹੈ। ਇਸੇ ਲੜੀ ’ਚ ਹੁਣ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਸ਼ਲਾਘਾ ਕੀਤੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਗੀਤ ਅਤੇ ਸੰਗੀਤ ਦੀ ਕੋਈ ਸੀਮਾ ਨਹੀਂ ਹੁੰਦੀ ਹੈ। 51 ਸਾਲਾ ਅਖਿਲੇਸ਼ ਯਾਦਵ ਨੇ 40 ਸਾਲਾ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਅਤੇ ਲਿਖਿਆ ਹੈ ਕਿ ਜੋ ਲੋਕ ਬੇਹੱਦ ਰੂੜੀਵਾਦੀ ਹਨ ਜਾਂ ਕਿਸੇ ਹੀਣ ਭਾਵਨਾ ਦੇ ਸ਼ਿਕਾਰ ਹਨ, ਉਹ ਨੌਜਵਾਨ ਪੀੜੀ ਦੇ ਪ੍ਰਚਲਿਤ ਸੱਭਿਆਚਾਰ ਅਤੇ ਆਧੁਨਿਕਤਾ ਦੇ ਕੱਟੜ ਵਿਰੋਧੀ ਹੁੰਦੇ ਹਨ।
ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਨਵੇਂ ਯੁੱਗ ਅਤੇ ਨਵੀਂ ਪੀੜ੍ਹੀ ਦੀ ਆਪਣਾ ਅੰਦਾਜ ਹੈ, ਆਪਣੀ ਧੜਕਣ ਹੈ ਕਿਉਂਕਿ ਉਨ੍ਹਾਂ ਵਿੱਚ ਉਮੀਦ ਅਤੇ ਤਰੱਕੀ ਦੀ ਭਾਵਨਾ ਹੈ, ਸਕਾਰਾਤਮਕ ਲੋਕ ਅਸਲ ਵਿੱਚ ਉਨ੍ਹਾਂ ਦੀ ਊਰਜਾ ਅਤੇ ਉਤਸ਼ਾਹ ਤੋਂ ਪ੍ਰੇਰਿਤ ਹੁੰਦੇ ਹਨ। ਕੁਝ ਲੋਕ ਦਿਖਾਵੇ ਖਾਤਿਰ ਹੀ ਉਨ੍ਹਾਂ ਦਾ ਸਮਰਥਨ ਕਰਦੇ ਦਿਖਾਈ ਦਿੰਦੇ ਹਨ ਪਰ ਜਿਹੜੇ ਲੋਕ ਡੂੰਘੇ ਰੂੜ੍ਹੀਵਾਦੀ ਹਨ ਜਾਂ ਕਿਸੇ 'ਅਹਿਸਾਸ-ਏ-ਕਮਤਰੀ' ਦੇ ਸ਼ਿਕਾਰ ਹਨ, ਨੌਜਵਾਨ ਪੀੜ੍ਹੀ ਦੇ ਪ੍ਰਚਲਤ ਸੱਭਿਆਚਾਰ ਅਤੇ ਆਧੁਨਿਕਤਾ ਦੇ ਸਖ਼ਤ ਵਿਰੋਧੀ ਹਨ, ਅਜਿਹੇ ਲੋਕਾਂ ਦੀ ਸੋਚ ਉਨ੍ਹਾਂ ਦੇ ਬੋਲਾਂ ਅਤੇ ਵਿਨਾਸ਼ਕਾਰੀ ਕੰਮਾਂ ਵਿੱਚ ਦਿਖਾਈ ਦਿੰਦੀ ਹੈ। ਕਾਬਿਲੇਗੌਰ ਹੈ ਕਿ ਕਿਸਾਨ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰਨ ਵਾਲੇ ਦਿਲਜੀਤ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਿਆਸਤ ਦੇ ਦੋਵੇਂ ਧੜਿਆਂ ਦੇ ਲੋਕ ਇਸ ਦੇ ਵੱਖ-ਵੱਖ ਅਰਥ ਕੱਢ ਰਹੇ ਹਨ। ਦਿਲਜੀਤ ਦਾ ਟੂਰ 26 ਅਕਤੂਬਰ ਨੂੰ ਦਿੱਲੀ ਤੋਂ ਸ਼ੁਰੂ ਹੋਇਆ ਅਤੇ 31 ਦਸੰਬਰ ਨੂੰ ਲੁਧਿਆਣਾ ਵਿੱਚ ਸਮਾਪਤ ਹੋਇਆ। ਅਗਲੇ ਹੀ ਦਿਨ ਦਿਲਜੀਤ ਦਿੱਲੀ 'ਚ ਪੀਐੱਮ ਮੋਦੀ ਨੂੰ ਮਿਲੇ ਅਤੇ ਦੋਹਾਂ ਨੇ ਮੁਲਾਕਾਤ ਦੀ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਇਕ-ਦੂਜੇ ਦੀ ਤਾਰੀਫ ਕੀਤੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।