ਜਲੰਧਰ - ਜਲੰਧਰ ਦੇ ਪੁਲਸ ਲਾਈਨ ਨੇੜੇ ਕੂੜੇ ਦੇ ਢੇਰ ਨੂੰ ਲੱਗੀ ਅੱਗ ਕਾਰਨ ਨੇੜੇ ਖੜ੍ਹੀ ਆਲਟੋ ਕਾਰ ਨੂੰ ਭਿਆਨਕ ਅੱਗ ਲੱਗ ਗਈ। ਕਾਰ ਅੱਗ ਕਾਰਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਪਨ ਭੰਡਾਰੀ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ, ਇਸ ਗੱਲ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦੁਕਾਨ ਮਾਲਕ ਸ਼ੈਰੀ ਨੇ ਦੱਸਿਆ ਕਿ ਇੱਕ ਵਿਅਕਤੀ ਸਾਡੇ ਕੋਲ ਆਪਣੀ ਕਾਰ ਠੀਕ ਕਰਵਾਉਣ ਲਈ ਆਇਆ ਸੀ।
ਇਸ ਦੌਰਾਨ ਜਦੋਂ ਰਾਤ ਨੂੰ ਕਾਰ ਦਾ ਕੰਮ ਪੂਰਾ ਨਾ ਹੋਇਆ ਤਾਂ ਉਕਤ ਕਾਰ ਨੂੰ ਮੁਲਾਜ਼ਮਾਂ ਵੱਲੋਂ ਦੁਕਾਨ ਦੇ ਕੋਲ ਪਾਰਕ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਗਿਆ। ਸ਼ੈਰੀ ਨੇ ਦੱਸਿਆ ਕਿ ਰਾਤ ਕਰੀਬ 2.30 ਵਜੇ ਕਿਸੇ ਰਾਹਗੀਰ ਨੇ ਸਾਨੂੰ ਫੋਨ ਕੀਤਾ ਕਿ ਉਕਤ ਗੱਡੀ ਨੂੰ ਅੱਗ ਲੱਗ ਗਈ ਹੈ। ਅੱਗ ਦੀ ਸੂਚਨਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਗਾਹਕ ਦੀ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ। ਲੋਕਾਂ ਨੇ ਖੁਦ ਹੀ ਨਲਕੇ ਦੀ ਮਦਦ ਨਾਲ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਇਆ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ