Amritpal Singh ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ

ਚੰਡੀਗੜ੍ਹ, 12 ਮਾਰਚ : ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਅੱਗੇ ਇਹ ਜਾਣਕਾਰੀ ਅਜਿਹੇ ਮੌਕੇ ਰੱਖੀ ਗਈ ਹੈ ਜਦੋਂ ਅਜੇ ਪਿਛਲੇ ਦਿਨਾਂ ਵਿਚ ਲੋਕ ਸਭਾ ਦੇ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਸਣੇ ਸੰਸਦ ਮੈਂਬਰਾਂ ਦੀ ਛੁੱਟੀ ਦੀ ਅਰਜ਼ੀ ਘੋਖਣ ਲਈ 15 ਮੈਂਬਰੀ ਕਮੇਟੀ ਬਣਾਈ ਸੀ। ਇਹ ਮਾਮਲਾ ਅੱਜ ਜਿਵੇਂ ਹੀ ਮੁੜ ਸੁਣਵਾਈ ਲਈ ਆਇਆ ਤਾਂ ਭਾਰਤ ਦੇ ਵਧੀਕ ਸੌਲਿਸਟਰ-ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਨਾਲ ਲੋਕ ਸਭਾ ਸਕੱਤਰੇਤ ਵੱਲੋਂ 11 ਮਾਰਚ ਨੂੰ ਜਾਰੀ ਕੀਤਾ ਗਿਆ ਪੱਤਰ ਬੈਂਚ ਦੇ ਸਾਹਮਣੇ ਰੱਖਿਆ। ਇਸ ਪੱਤਰ ਵਿਚ 24 ਜੂਨ, 2024 ਤੋਂ 2 ਜੁਲਾਈ, 2024 ਤੱਕ, ਅਤੇ 22 ਜੁਲਾਈ, 2024 ਤੋਂ 9 ਅਗਸਤ, 2024 ਤੱਕ, ਅਤੇ ਫਿਰ 25 ਨਵੰਬਰ, 2024 ਤੋਂ 20 ਦਸੰਬਰ, 2024 ਤੱਕ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਦਿੱਤੀ ਗਈ ਸੀ। ਪੱਤਰ ਦਾ ਨੋਟਿਸ ਲੈਂਦਿਆਂ ਬੈਂਚ ਨੇ ਜ਼ੋਰ ਦੇ ਕੇ ਆਖਿਆ, ‘‘ਜਿੱਥੋਂ ਤੱਕ ਪਟੀਸ਼ਨਰ ਦੀ ਗੈਰਹਾਜ਼ਰੀ ਕਾਰਨ ਸੰਸਦ ਤੋਂ ਕੱਢੇ ਜਾਣ ਦੇ ਖਦਸ਼ੇ ਦਾ ਸਵਾਲ ਹੈ, 11 ਮਾਰਚ ਦੇ ਪੱਤਰ ਨਾਲ ਉਸ ਦੇ ਫਿਕਰ ਦੂਰ ਹੋ ਜਾਂਦੇ ਹਨ।’’
ਸਥਾਨਕ ਵਿਕਾਸ ਪ੍ਰੋਜੈਕਟਾਂ ਨੂੰ ਮੁਖਾਤਿਬ ਹੋਣ ਲਈ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ (MPLADS) ਸਬੰਧੀ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਮਿਲਣ ਲਈ ਅਧਿਕਾਰ ਦੇਣ ਦੀ ਬੇਨਤੀ ਸਬੰਧੀ ਪਟੀਸ਼ਨਰ ਦੀ ਦੂਜੀ ਅਪੀਲ ਦਾ ਹਵਾਲਾ ਦਿੰਦੇ ਹੋਏ ਬੈਂਚ ਨੇ ਕਿਹਾ ਸੰਸਦੀ ਸੈਸ਼ਨਾਂ ਦਾ ਸੰਚਾਲਨ ਨਿਯਮਾਂ ਤਹਿਤ ਕੀਤਾ ਜਾਂਦਾ ਹੈ, ਲਿਹਾਜ਼ਾ ਪਟੀਸ਼ਨਰ ਲਈ ਵਾਜਬ ਹੋਵੇਗਾ ਕਿ ਉਹ ਲੋਕ ਸਭਾ ਦੇ ਸਪੀਕਰ ਅੱਗੇ ਆਪਣੀ ਗੱਲ ਰੱਖਣ ਨੂੰ ਤਰਜੀਹ ਦੇਵੇ।”ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਸੀਨੀਅਰ ਵਕੀਲ ਆਰਐੱਸ.ਬੈਂਸ ਰਾਹੀਂ ਦਾਖ਼ਲ ਪਟੀਸ਼ਨ ਵਿਚ ਸੰਸਦੀ ਇਜਲਾਸ ਵਿਚ ਹਾਜ਼ਰੀ ਭਰਨ ਦੀ ਇਜਾਜ਼ਤ ਮੰਗੀ ਸੀ। ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਸੰਸਦ ’ਚੋਂ ਉਸ ਦੀ ਲਗਾਤਾਰ ਗੈਰਹਾਜ਼ਰੀ ਉਸ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਜੇ ਉਹ ਲਗਾਤਾਰ 60 ਦਿਨਾਂ ਲਈ ਸੰਸਦ ’ਚੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਸ ਦੀ ਸੀਟ ਨੂੰ ਖਾਲੀ ਐਲਾਨਿਆ ਜਾ ਸਕਦਾ ਹੈ, ਜਿਸ ਦਾ ਸਿੱਧਾ ਅਸਰ ਉਸ ਦੇ ਸੰਸਦੀ ਹਲਕੇ ਖਡੂਰ ਸਾਹਿਬ ਦੇ 19 ਲੱਖ ਵੋਟਰਾਂ ’ਤੇ ਪਏਗਾ।
ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ 30 ਨਵੰਬਰ ਨੂੰ ਲੋਕ ਸਭਾ ਸਪੀਕਰ ਤੋਂ ਸੰਸਦੀ ਇਜਲਾਸ ਵਿੱਚ ਸ਼ਾਮਲ ਹੋਣ ਲਈ ਰਸਮੀ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਨੂੰ ਦੱਸਿਆ ਗਿਆ ਸੀ ਕਿ ਉਹ ਪਹਿਲਾਂ ਹੀ 46 ਦਿਨਾਂ ਤੋਂ ਸੰਸਦੀ ਬੈਠਕਾਂ ਤੋਂ ਗੈਰਹਾਜ਼ਰ ਹੈ। ਡਿਪਟੀ ਕਮਿਸ਼ਨਰ/ਜ਼ਿਲ੍ਹਾ ਮੈਜਿਸਟਰੇਟ ਨੂੰ ਬੇਨਤੀਆਂ ਕਰਨ ਦੇ ਬਾਵਜੂਦ ਅੰਮ੍ਰਿਤਪਾਲ ਨੂੰ ਕੋਈ ਜਵਾਬ ਨਹੀਂ ਮਿਲਿਆ, ਜਿਸ ਕਾਰਨ ਉਸ ਨੂੰ ਨਿਆਂਇਕ ਦਖਲ ਦੀ ਮੰਗ ਕਰਨੀ ਪਈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।