ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਕਮੇਟੀ (Shiromani Committee) ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਮੁੱਖ ਗ੍ਰੰਥ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ 100 ਸਾਲ ਹੋਣ 'ਤੇ ਇਸ ਦੇ ਅੰਦਰ ਮੌਜੂਦ 13,000 ਕਿਤਾਬਾਂ ਨੂੰ ਡਿਜੀਟਲ ਵਿਧੀ ਰਾਹੀਂ ਸੁਰੱਖਿਅਤ ਰੱਖਿਆ ਜਾਵੇਗਾ। ਇਨ੍ਹਾਂ ਵਿਚ ਪੰਜਾਬੀ, ਹਿੰਦੀ, ਉਰਦੂ, ਅੰਗਰੇਜ਼ੀ, ਬੰਗਾਲੀ ਤੇ ਫਾਰਸੀ ਦੀਆਂ ਕਿਤਾਬਾਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਦੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ 'ਚ ਜਹਾਜ਼ਾਂ ਦੀ ਥਾਂ 'ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ