ਅੰਜੂ ਨੇ ਆਪਣੀ ਵਾਪਸੀ ਬਾਰੇ ਅਧਿਕਾਰੀਆਂ ਨੂੰ ਦੱਸਿਆ
ਪੁੱਛਗਿੱਛ ਦੌਰਾਨ ਅੰਜੂ ਨੇ ਅਧਿਕਾਰੀਆਂ ਨੂੰ ਭਾਰਤ ਵਿਚ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਅਤੇ ਸੰਕੇਤ ਦਿੱਤਾ ਕਿ ਉਹ ਪਾਕਿਸਤਾਨ ਵਾਪਸ ਜਾਏਗੀ। ਉਸ ਨੇ ਕਿਹਾ ਕਿ ਉਹ ਆਪਣੇ ਭਾਰਤੀ ਪਤੀ ਅਰਵਿੰਦ ਨੂੰ ਤਲਾਕ ਦੇਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਪਾਕਿਸਤਾਨ ਲੈ ਜਾਵੇਗੀ। ਅੰਜੂ ਨੇ ਦੱਸਿਆ ਕਿ ਉਹ ਦਿੱਲੀ ਤੋਂ ਮੱਧ ਪ੍ਰਦੇਸ਼ ਦੇ ਗਵਾਲੀਅਰ ਸਥਿਤ ਆਪਣੇ ਪਿਤਾ ਦੇ ਘਰ ਜਾਵੇਗੀ। ਉਸ ਨੇ ਨਸਰੁੱਲਾ ਨਾਲ ਹੋਏ ਆਪਣੇ ਨਿਕਾਹ ਬਾਰੇ ਕੋਈ ਦਸਤਾਵੇਜ਼ ਨਹੀਂ ਦਿਖਾਏ ਹਨ। ਦੂਜੇ ਪਾਸੇ ਅੰਜੂ ਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਭਾਰਤ ਪਰਤਣ ’ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਅੰਜੂ ਨੇ ਰਾਸ਼ਟਰੀ ਰਾਜਧਾਨੀ 'ਚ ਪਹੁੰਚ ਕੀਤੀ ਪਰ ਉਸ ਨੇ ਪਾਕਿਸਤਾਨ ਵਿਚ ਰਹਿਣ ਜਾਂ ਆਪਣੇ ਵਤਨ ਆਉਣ ਬਾਰੇ ਗੱਲ ਕਰਨ ਤੋਂ ਇਨਕਾਰ ਕੀਤਾ। ਉਸ ਨੇ ਦਿੱਲੀ ਹਵਾਈ ਅੱਡੇ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੀ। ਦੱਸ ਦੇਈਏ ਕਿ ਪਾਕਿਸਤਾਨ ਜਾਣ ਤੋਂ ਪਹਿਲਾਂ ਅੰਜੂ ਨੇ ਗੁਪਤ ਤੌਰ ’ਤੇ ਤਲਾਕ ਦੀ ਫਾਈਲ ਤਿਆਰ ਕਰ ਲਈ ਸੀ।
ਰਾਜਸਥਾਨ ਦੇ ਭਿਵੜੀ ਜ਼ਿਲ੍ਹੇ ਦੀ ਇਕ ਵਿਆਹੁਤਾ ਭਾਰਤੀ ਔਰਤ ਅੰਜੂ ਨੇ ਇਸ ਸਾਲ ਦੇ ਸ਼ੁਰੂ 'ਚ ਆਪਣੇ ਫੇਸਬੁੱਕ ਪ੍ਰੇਮੀ ਨੂੰ ਮਿਲਣ ਲਈ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਗਈ ਸੀ। ਜਿਸ ਤੋਂ ਬਾਅਦ ਅੰਜੂ ਮੀਡੀਆ ਦੀ ਸੁਰਖੀਆਂ ਬਣੀ। ਅੰਜੂ ਨੇ ਫੇਸਬੁੱਕ 'ਤੇ ਦੋਸਤੀ ਕਰਨ ਦਾ ਦਾਅਵਾ ਕੀਤਾ ਅਤੇ ਪ੍ਰੇਮੀ ਨਸਰੁੱਲਾ ਪਿਆਰ ਹੋ ਗਿਆ ਸੀ। ਦਰਅਸਲ ਅੰਜੂ ਨੇ ਆਪਣੇ ਪਤੀ ਅਰਵਿੰਦ ਨੂੰ ਦੱਸਿਆ ਕਿ ਉਹ ਕੁਝ ਦਿਨਾਂ ਲਈ ਜੈਪੁਰ ਜਾ ਰਹੀ ਹੈ। ਹਾਲਾਂਕਿ ਉਸ ਦੇ ਪਤੀ ਨੂੰ ਬਾਅਦ ਵਿਚ ਮੀਡੀਆ ਰਾਹੀਂ ਪਤਾ ਲੱਗਾ ਕਿ ਉਹ ਕੌਮਾਂਤਰੀ ਸਰਹੱਦਾਂ ਤੋਂ ਬਾਹਰ ਚੱਲੀ ਗਈ ਹੈ। ਉਸ ਦੇ ਦੋ ਬੱਚੇ ਹਨ, ਇਕ 15 ਸਾਲ ਦੀ ਧੀ ਅਤੇ ਇਕ 6 ਸਾਲ ਦਾ ਪੁੱਤਰ ਹੈ। 34 ਸਾਲਾ ਅੰਜੂ ਜੁਲਾਈ ਤੋਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਰਹਿ ਰਹੀ ਸੀ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ