ਮੋਹਾਲੀ : ਮੋਹਾਲੀ ਦੇ ਮਟੌਰ ਥਾਣੇ ਦੇ ਐੱਸ.ਐੱਚ.ਓ. 'ਤੇ ਜਾਨਲੇਵਾ ਹਮਲਾ ਹੋਇਆ ਹੈ। ਐੱਸ. ਐੱਚ. ਓ ਗੱਬਰ ਸਿੰਘ ਨੂੰ ਸਰਕਾਰ ਨੇ ਬੁਲਟ ਪਰੂਫ਼ ਸਕਾਰਪੀਓ ਗੱਡੀ ਦਿੱਤੀ ਹੋਈ ਸੀ, ਜਿਸ ਕਾਰਣ ਉਨ੍ਹਾਂ ਦਾ ਬਚਾਅ ਹੋ ਗਿਆ। ਦਰਅਸਲ ਇਸ ਤੋਂ ਪਹਿਲਾਂ ਵੀ ਐੱਸ.ਐੱਚ.ਓ ਗੱਬਰ ਸਿੰਘ ਨੂੰ ਕਈ ਧਮਕੀਆਂ ਮਿਲ ਚੁੱਕੀਆਂ ਸਨ। ਰਾਤ ਨੂੰ ਜਦੋਂ ਉਹ ਆਪਣੇ ਘਰ ਜ਼ਿਲ੍ਹਾ ਰੋਪੜ ਵੱਲ ਜਾ ਰਹੇ ਸਨ ਤਾਂ ਉਸ ਸਮੇਂ ਉਨ੍ਹਾਂ 'ਤੇ ਅਣਪਛਾਤਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਹਮਲੇ ਵਿਚ ਉਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ।
ਜਾਣਕਾਰੀ ਮੁਤਾਬਕ ਇਹ ਹਮਲਾ ਸਵੇਰੇ ਕਰੀਬ 2 ਵਜੇ ਹੋਇਆ। ਐੱਸਐੱਚਓ ਗੱਬਰ ਸਿੰਘ ਨੇ 'ਜੱਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਹਮਲਾ ਹੋਇਆ ਉਹ ਡਰਾਈਵਰ ਸੀਟ ਦੇ ਨਾਲ ਅੱਗੇ ਬੈਠੇ ਸਨ। ਪੁਲਸ ਨੇ ਸੀ.ਸੀ.ਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ. ਓ. ਗੱਬਰ ਸਿੰਘ ਨੇ ਦੱਸਿਆ ਕਿ ਉਸ ਦੇ ਨਾਲ ਮੁਲਾਜ਼ਮ ਜ਼ੋਰਾਵਰ ਸਿੰਘ ਸੀ ਅਤੇ ਗੱਡੀ ਉੱਤੇ ਉਨ੍ਹਾਂ ਨੂੰ ਇੱਕ ਦੋ ਫਾਇਰ ਹੀ ਨਜ਼ਰ ਆਏ ਜਦਕਿ ਬਾਹਰ ਫਾਇਰ ਹੋਏ ਹੋਣ ਤਾਂ ਉਸਨੂੰ ਨਹੀਂ ਪਤਾ ਇਹ ਘਟਨਾ 11 ਅਪ੍ਰੈਲ ਰਾਤ 11 ਵਜੇ ਦੇ ਕਰੀਬ ਦੀ ਹੈ। ਗੱਬਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਥਾਣਾ ਭਗਵੰਤਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ