ਬੀਬੀਐੱਮਬੀ: ਹਰਿਆਣਾ ਨੂੰ ਸੌਗਾਤ, ਪੰਜਾਬ ਨੂੰ ਜੁਆਬ
.jpg)
ਚੰਡੀਗੜ੍ਹ, 26 ਫਰਵਰੀ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਸਕੱਤਰ ਦੇ ਅਹੁਦੇ ਲਈ ਪੰਜਾਬ ਸਰਕਾਰ ਦੇ ਮੁੱਖ ਇੰਜਨੀਅਰ ਨੂੰ ਦਰਕਿਨਾਰ ਕਰਕੇ ਹਰਿਆਣਾ ਦੇ ਸੇਵਾਮੁਕਤ ਅਧਿਕਾਰੀ ਨੂੰ ਮੁੜ ਤੋਂ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਬੀਬੀਐੱਮਬੀ ਨੇ ਇਸ ਮਾਮਲੇ ’ਤੇ ਚੁੱਪ ਵੱਟ ਲਈ ਹੈ ਜਦਕਿ ਪੰਜਾਬ ਸਰਕਾਰ ਨੇ ਇਸ ਕਾਰਵਾਈ ’ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਹਰਿਆਣਾ ਦੇ ਅਧਿਕਾਰੀ ਦਾ ਕਾਰਜਕਾਲ ਇਸ 28 ਫਰਵਰੀ ਨੂੰ ਖਤਮ ਹੋਣਾ ਸੀ ਪਰ ਇਸ ’ਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਲੰਘੀ 24 ਜਨਵਰੀ ਨੂੰ ਮੁੱਖ ਇੰਜਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਨੂੰ ਬੀਬੀਐੱਮਬੀ ’ਚ ਤਾਇਨਾਤੀ ਲਈ ਭੇਜ ਕੇ ਉਨ੍ਹਾਂ ਨੂੰ ਪਹਿਲੀ ਮਾਰਚ ਤੋਂ ਸਕੱਤਰ ਲਗਾਏ ਜਾਣ ਦੀ ਸਿਫ਼ਾਰਸ਼ ਕੀਤੀ ਸੀ। ਹਰਿਆਣਾ ਸਰਕਾਰ ਨੇ ਹੁਣ ਬੀਬੀਐੱਮਬੀ ’ਚ ਸਕੱਤਰ ਵਜੋਂ ਤਾਇਨਾਤ ਸਤੀਸ਼ ਸਿੰਗਲਾ ਦੇ ਕਾਰਜਕਾਲ ਦੀ ਮਿਆਦ 28 ਫਰਵਰੀ 2026 ਤੱਕ ਵਧਾ ਕੇ ਪੰਜਾਬ ਦੇ ਰਾਹ ਬੰਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਹਰਿਆਣਾ ਨੇ 23 ਜਨਵਰੀ ਨੂੰ ਚੁੱਪ-ਚੁਪੀਤੇ ਰਾਕੇਸ਼ ਚੌਹਾਨ ਨੂੰ ਬੀਬੀਐੱਮਬੀ ’ਚ ਮੈਂਬਰ (ਸਿੰਜਾਈ) ਨਿਯੁਕਤ ਕਰ ਦਿੱਤਾ ਸੀ ਪਰ ਪੰਜਾਬ ਵੱਲੋਂ ਇਤਰਾਜ਼ ਜਤਾਏ ਜਾਣ ਮਗਰੋਂ ਹਰਿਆਣਾ ਨੂੰ ਯੂ-ਟਰਨ ਲੈਣਾ ਪਿਆ ਸੀ। ਤੱਥਾਂ ਅਨੁਸਾਰ ਬੀਬੀਐੱਮਬੀ ’ਚ ਬਤੌਰ ਸਕੱਤਰ ਲੰਘੇ 12 ਸਾਲ ਤੋਂ ਲਗਾਤਾਰ ਹਰਿਆਣਾ ਨੂੰ ਨੁਮਾਇੰਦਗੀ ਮਿਲੀ ਹੋਈ ਹੈ ਅਤੇ ਮਾਰਚ 2013 ਤੋਂ ਹਰਿਆਣਾ ਦਾ ਅਧਿਕਾਰੀ ਹੀ ਇਸ ਅਹੁਦੇ ’ਤੇ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਇੰਜਨੀਅਰ ਨੂੰ ਸਕੱਤਰ ਦੀ ਅਸਾਮੀ ’ਤੇ ਤਾਇਨਾਤ ਕੀਤਾ ਜਾਵੇ ਅਤੇ ਮੌਜੂਦਾ ਸਕੱਤਰ ਸਤੀਸ਼ ਸਿੰਗਲਾ ਨੂੰ ਹਰਿਆਣਾ ਸਰਕਾਰ ਆਪਣੇ ਸੂਬੇ ਵਿੱਚ ਤਾਇਨਾਤ ਕਰੇ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਬੀਤੇ ਦਿਨ ਬੀਬੀਐੱਮਬੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇੱਕ ਸੇਵਾਮੁਕਤ ਅਧਿਕਾਰੀ ਦੀ ਸਕੱਤਰ ਵਜੋਂ ਮੁੜ ਨਿਯੁਕਤੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਪੱਤਰ ਅਨੁਸਾਰ ਬੀਬੀਐੱਮਬੀ ਦੇ ਬੋਰਡ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਨਿਯੁਕਤੀ ਹੋਈ ਹੈ। ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਕਿ ਕਿਸੇ ਸੇਵਾਮੁਕਤ ਅਧਿਕਾਰੀ ਦੇ ਕਾਰਜਕਾਲ ’ਚ ਇਸ ਤਰ੍ਹਾਂ ਵਾਧਾ ਕਰਕੇ ਉਸ ਦੀ ਤਾਇਨਾਤੀ ਨਹੀਂ ਕੀਤੀ ਜਾ ਸਕਦੀ ਹੈ ਅਤੇ ਬੋਰਡ ਦੀ ਅਜਿਹੀ ਕੋਈ ਨੀਤੀ ਵੀ ਨਹੀਂ ਹੈ। ਪੱਤਰ ’ਚ ਲਿਖਿਆ ਹੈ ਕਿ ਸਤੀਸ਼ ਸਿੰਗਲਾ ਖ਼ਿਲਾਫ਼ ਗੰਭੀਰ ਇਲਜ਼ਾਮ ਵੀ ਹਨ ਜਿਨ੍ਹਾਂ ਬਾਰੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਨੇ ਕਿਹਾ ਕਿ ਇਸ ਅਧਿਕਾਰੀ ਨੂੰ ਸੇਵਾ ਲਾਭ ਵੀ ਜ਼ਿਆਦਾ ਦਿੱਤਾ ਜਾ ਰਿਹਾ ਹੈ ਜਿਸ ਨਾਲ ਬੋਰਡ ਦੇ ਖ਼ਜ਼ਾਨੇ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਬੀਬੀਐੱਮਬੀ ਦਾ ਅਜਿਹਾ ਵਤੀਰਾ ਸਹਿਣ ਨਹੀਂ ਕੀਤਾ ਜਾਵੇਗਾ। ਪੰਜਾਬ ਵੱਲੋਂ ਭੇਜੇ ਮੁੱਖ ਇੰਜਨੀਅਰ ਕੋਲ ਪ੍ਰਬੰਧਕੀ ਤੇ ਤਕਨੀਕੀ ਤਜਰਬਾ ਹੋਣ ਦੀ ਗੱਲ ਵੀ ਆਖੀ ਗਈ ਹੈ। ਇਹ ਵੀ ਲਿਖਿਆ ਹੈ ਕਿ ਪੰਜਾਬ ’ਚ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਬੀਬੀਐੱਮਬੀ ਵੱਲੋਂ ਅਹਿਮ ਅਹੁਦਿਆਂ ’ਤੇ ਦੂਸਰੇ ਸੂਬਿਆਂ ਦੇ ਅਫ਼ਸਰਾਂ ਦੀ ਤਾਇਨਾਤੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।