ਨੋਰਾ ਫਤੇਹੀ 'ਤੇ BCCI ਕਰੇਗੀ ਪੈਸਿਆਂ ਦੀ ਬਾਰਿਸ਼, 1400 ਕਰੋੜ ਦੇ ਟੂਰਨਾਮੈਂਟ 'ਚ ਮਿਲਿਆ ਇਹ ਕੰਮ
.jpg)
ਸਪੋਰਟਸ ਡੈਸਕ - ਬਾਲੀਵੁੱਡ ਸਟਾਰ ਨੋਰਾ ਫਤੇਹੀ WPL 2025 ਦੇ ਫਾਈਨਲ ਮੈਚ ਤੋਂ ਪਹਿਲਾਂ ਆਪਣੇ ਡਾਂਸ ਪ੍ਰਫਾਰਮੈਂਸ ਨਾਲ ਦਰਸ਼ਕਾਂ ਦਾ ਮਨ ਮੋਹ ਲੈਣ ਵਾਲੀ ਹੈ। ਇਹ ਫਾਈਨਲ ਮੈਚ ਭਲਕੇ ਯਾਨੀ 15 ਮਾਰਚ ਦਿਨ ਸ਼ਨੀਵਾਰ ਨੂੰ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾਵੇਗਾ, ਜਿੱਥੇ ਮੁੰਬਈ ਇੰਡੀਅਨਜ਼ (MI) ਅਤੇ ਦਿੱਲੀ ਕੈਪੀਟਲਸ (DC) ਵਿਚਾਲੇ ਰੋਮਾਂਚਕ ਮੈਚ ਹੋਵੇਗਾ। ਨੋਰਾ ਦੇ ਸ਼ਾਨਦਾਰ ਡਾਂਸ ਮੂਵਜ਼ ਅਤੇ ਉਸ ਦੇ ਪ੍ਰਸਿੱਧ ਗੀਤ ਇਸ ਸ਼ਾਨਦਾਰ ਸਮਾਗਮ ਨੂੰ ਹੋਰ ਵੀ ਖਾਸ ਬਣਾ ਦੇਣਗੇ। ਤੁਹਾਨੂੰ ਦੱਸ ਦੇਈਏ ਕਿ ਮਹਿਲਾ ਪ੍ਰੀਮੀਅਰ ਲੀਗ BCCI ਦਾ ਸਭ ਤੋਂ ਵੱਡਾ ਮਹਿਲਾ ਗਲੋਬਲ ਟੂਰਨਾਮੈਂਟ ਹੈ ਜਿਸ ਦੀ ਬ੍ਰਾਂਡ ਵੈਲਿਊ ਲਗਭਗ 1400 ਕਰੋੜ ਰੁਪਏ ਹੈ।
WPL ਫਾਈਨਲ 'ਚ ਨੋਰਾ ਫਤੇਹੀ ਦਾ ਪ੍ਰਦਰਸ਼ਨ
WPL ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਪੋਸਟ ਰਾਹੀਂ ਨੋਰਾ ਫਤੇਹੀ ਦੇ ਪ੍ਰਦਰਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੋਸਟ 'ਚ ਲਿਖਿਆ ਹੈ, 'ਨੋਰਾ ਫਤੇਹੀ TATA ਵੂਮੈਨ ਪ੍ਰੀਮੀਅਰ ਲੀਗ 'ਚ ਆਖਰੀ ਗਰਮੀ ਲੈ ਕੇ ਆ ਰਹੀ ਹੈ, ਅਤੇ ਤੁਸੀਂ ਉਸ ਦੇ ਪ੍ਰਦਰਸ਼ਨ ਨੂੰ ਕਦੇ ਨਹੀਂ ਭੁੱਲੋਗੇ! ਇਹ ਐਨਰਜੀ ਨਾਲ ਭਰਪੂਰ ਹੋਵੇਗਾ।
ਨੋਰਾ ਫਤੇਹੀ ਦਾ ਹੈ ਜਲਵਾ
ਨੋਰਾ ਫਤੇਹੀ ਭਾਰਤੀ ਸਿਨੇਮਾ ਵਿੱਚ ਆਪਣੇ ਮਨਮੋਹਕ ਡਾਂਸ ਪ੍ਰਦਰਸ਼ਨ ਲਈ ਜਾਣੀ ਜਾਂਦੀ ਹੈ। ਉਸ ਨੇ 'ਸਤਿਆਮੇਵ ਜਯਤੇ' ਦੇ ਗੀਤ 'ਦਿਲਬਰ' ਅਤੇ 'ਇਸਤ੍ਰੀ' ਦੇ ਗੀਤ 'ਕਮਾਰੀਆ' ਨਾਲ ਪ੍ਰਸਿੱਧੀ ਹਾਸਲ ਕੀਤੀ। ਆਪਣੇ ਐਕਟਿੰਗ ਕੈਰੀਅਰ ਤੋਂ ਇਲਾਵਾ, ਨੋਰਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਜ਼ਬੂਤ ਪਕੜ ਅਤੇ ਪ੍ਰਸਿੱਧ ਸੰਗੀਤ ਵੀਡੀਓਜ਼ ਵਿੱਚ ਯੋਗਦਾਨ ਲਈ ਵੀ ਇੱਕ ਵਿਸ਼ੇਸ਼ ਛਾਪ ਛੱਡੀ ਹੈ। ਇਹੀ ਕਾਰਨ ਹੈ ਕਿ ਬੀ.ਸੀ.ਸੀ.ਆਈ. ਉਸ ਨੂੰ ਫਾਈਨਲ ਮੈਚ ਵਿੱਚ ਡਾਂਸ ਪਰਫਾਰਮੈਂਸ ਦੇਣ ਲਈ ਲੱਖਾਂ-ਕਰੋੜਾਂ ਰੁਪਏ ਦੇਣ ਜਾ ਰਿਹਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।