BJP ਨੇ ਪਹਿਲੀ ਸੂਚੀ ਕੀਤੀ ਜਾਰੀ, ਕੇਜਰੀਵਾਲ ਖਿਲਾਫ਼ ਪ੍ਰਵੇਸ਼ ਵਰਮਾ ਲੜਨਗੇ ਚੋਣ
.jpg)
Delhi Assembly Election : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ 29 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ਵਿੱਚ ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਹੈ।
ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਕਾਲਕਾਜੀ ਸੀਟ ਤੋਂ ਰਮੇਸ਼ ਵਿਧੂਰੀ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ ਆਦਰਸ਼ ਨਗਰ ਤੋਂ ਰਾਜਕੁਮਾਰ ਭਾਟੀਆ, ਬਡਾਲੀ ਤੋਂ ਦੀਪਕ ਚੌਧਰੀ, ਰਿਠਾਲਾ ਤੋਂ ਕੁਲਵੰਤ ਰਾਣਾ, ਨੰਗਲੋਈ ਜਾਟ ਤੋਂ ਮਨੋਜ ਸ਼ੌਕੀਨ, ਮੰਗੋਲਪੁਰੀ ਤੋਂ ਰਾਜ ਕੁਮਾਰ ਚੌਹਾਨ, ਰੋਹਿਣੀ ਤੋਂ ਵਿਜੇਂਦਰ ਗੁਪਤਾ, ਸ਼ਾਲੀਬਾਗ ਤੋਂ ਰੇਖਾ ਗੁਪਤਾ, ਮਾਡਲ ਟਾਊਨ ਤੋਂ ਅਸ਼ੋਕ ਗੋਇਲ, ਦੁਸ਼ਯੰਤ ਟਾਊਨ ਤੋਂ ਐੱਸ. ਕਰੋਲ ਬਾਗ ਤੋਂ ਕੁਮਾਰ, ਪਟੇਲ ਨਗਰ ਤੋਂ ਰਾਜਕੁਮਾਰ ਆਨੰਦ, ਰਾਜੌਰੀ ਗਾਰਡਨ ਤੋਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਜਨਕਪੁਰੀ ਤੋਂ ਆਸ਼ੀਸ਼ ਸੂਦ ਦੇ ਨਾਂ ਸ਼ਾਮਲ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।