10 ਦਿਨਾਂ ਬਾਅਦ 700 ਫੁੱਟ ਡੂੰਘੇ ਬੋਰਵੈਲ 'ਚੋਂ ਕੱਢੀ ਗਈ 3 ਸਾਲਾ ਚੇਤਨਾ, ਪਰ ਜ਼ਿੰਦਗੀ ਨੇ ਨਹੀਂ ਫੜੀ ਬਾਂਹ

Chetna Borebell Rescue Operation : ਰਾਜਸਥਾਨ ਦੇ ਕੋਟਪੁਤਲੀ 'ਚ 700 ਫੁੱਟ ਡੂੰਘੇ ਬੋਰਵੈੱਲ 'ਚ 10 ਦਿਨਾਂ ਤੋਂ ਫਸੀ 3 ਸਾਲਾ ਬੱਚੀ ਚੇਤਨਾ ਨੂੰ ਬੁੱਧਵਾਰ ਨੂੰ ਬਾਹਰ ਕੱਢ ਲਿਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬਚਾਅ ਅਭਿਆਨ ਬਹੁਤ ਚੁਣੌਤੀਪੂਰਨ ਸੀ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ ਨੂੰ ਬੱਚੀ ਨੂੰ ਬਾਹਰ ਕੱਢਣ 'ਚ ਸਖ਼ਤ ਮਿਹਨਤ ਕਰਨੀ ਪਈ, ਪਰ ਪ੍ਰਮਾਤਮਾ ਨੂੰ ਕੁੱਝ ਹੋਰ ਹੀ ਮਨਜੂਰ ਸੀ।
ਬਚਾਅ ਕਾਰਜਾਂ 'ਚ ਆਈਆਂ ਲਗਾਤਾਰ ਦਿੱਕਤਾਂ :: ਬਚਾਅ ਕਾਰਜ 'ਚ ਲੱਗੇ ਕਰਮਚਾਰੀਆਂ ਨੇ ਦੱਸਿਆ ਕਿ ਇਹ ਬੋਰਵੈੱਲ ਸੀ। ਉਹ ਹੌਲੀ-ਹੌਲੀ ਬੱਚੀ ਨੂੰ ਉਪਰ ਲੈ ਕੇ ਆਏ, ਉਹ ਪੱਥਰਾਂ ਵਿੱਚ ਫਸ ਗਈ ਸੀ। ਜਿਵੇਂ-ਜਿਵੇਂ ਉਹ ਪੱਥਰ ਵੱਢਦੇ ਰਹੇ, ਬੋਰਵੈੱਲ ਉੱਥੋਂ ਝੁਕ ਗਿਆ, ਜਿੱਥੇ ਕੁੜੀ ਫਸ ਗਈ ਸੀ। ਲੋਕੇਸ਼ ਮੀਨਾ ਨੇ ਦੱਸਿਆ ਕਿ ਪਲਾਨ ਬੀ ਵਿੱਚ ਸਮੱਸਿਆਵਾਂ ਸਨ, ਬੋਰਵੈੱਲ ਝੁਕਿਆ ਹੋਇਆ ਸੀ, ਜਿਸ ਕਾਰਨ ਚੱਟਾਨ ਕੱਟਣੀ ਪਈ। ਇਹ ਇੱਕ ਗੁੰਝਲਦਾਰ ਅਪਰੇਸ਼ਨ ਸੀ। ਇਸ ਵਿੱਚ ਸਮੱਸਿਆਵਾਂ ਪੈਦਾ ਹੁੰਦੀਆਂ ਰਹੀਆਂ। ਅੰਤ ਤੱਕ ਸਫਲਤਾ ਪ੍ਰਾਪਤ ਕਰਨ ਵਿੱਚ ਸਮਾਂ ਲੱਗਿਆ। ਦੂਸਰਾ ਬੋਰਵੈੱਲ ਬਣਿਆ ਸੀ, ਪਰ ਮੀਂਹ ਪੈ ਗਿਆ ਸੀ, ਜਿਸ ਕਾਰਨ ਵੈਲਡਿੰਗ 'ਚ ਦਿੱਕਤ ਆ ਰਹੀ ਸੀ।
ਬੱਚੀ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਯੋਗੇਸ਼ ਮੀਨਾ ਅਨੁਸਾਰ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ ਗਿਆ ਹੈ। ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਸਰੀਰ ਵਿੱਚ ਕੋਈ ਹਿਲਜੁਲ ਨਹੀਂ ਸੀ। ਬਚਾਏ ਜਾਣ ਤੋਂ ਬਾਅਦ ਚੇਤਨਾ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਚੇਤਨਾ ਜ਼ਿੰਦਗੀ ਦੀ ਲੜਾਈ ਹਾਰ ਗਈ। ਕੋਟਪੁਤਲੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਚੇਤਨਾ ਦੀ ਲਾਸ਼ ਨੂੰ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਬੱਚੀ ਚੇਤਨਾ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਲੜਕੀ ਨੂੰ ਪਰਿਵਾਰ ਦੇ ਹਵਾਲੇ ਨਹੀਂ ਕੀਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਲਾਸ਼ ਪਰਿਵਾਰ ਹਵਾਲੇ ਕੀਤੀ ਜਾਵੇਗੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।