ਸੂਬੇ ’ਚ ਹਾਲ ਹੀ ’ਚ ਆਏ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ।
ਅੱਜ ਇੱਥੇ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ’ਚ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ਾ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲੈਂਦੇ ਰਹੇ ਹਨ ਅਤੇ ਹੁਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਵਾਹ ਲਾਈ ਜਾਵੇਗੀ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ