‘ਚਿੱਟੇ ਦਿਨ ਚਿੱਟੇ ਦੇ ਹੋਰ ਰਹੇ ਵਪਾਰ’ ਦੇ ਖੁਲਾਸੇ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਪਿੰਡ ਸ਼ੇਰ ਮਾਜਰਾ ਤੇ ਲੰਗੜੋਈ ਵਿਖੇ ਘਰ-ਘਰ ਛਾਪੇਮਾਰੀ ਕੀਤੀ ਗਈ ਅਤੇ ਸਿਵਲ ਟੀਮ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ।
ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਪ੍ਰਕੋਪ ਉਪਰ ਸਖ਼ਤੀ ਨਾਲ ਰੋਕ ਲਾਉਣ ਲਈ ਅੱਜ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਪਿੰਡਾਂ ਲੰਗੜੋਈ ਅਤੇ ਸ਼ੇਰਮਾਜਰਾ ਵਿਖੇ ਪੁਲਿਸ ਦਾ ਪੱਕਾ ਨਾਕਾ ਅਤੇ ਠੀਕਰੀ ਪਹਿਰੇ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਪਿੰਡਾਂ ਵਿੱਚ ਪੁਲਿਸ ਦੀਆਂ ਸੀਸੀਟੀਵੀ ਕੈਮਰੇ ਵਾਲੀਆਂ ਵੈਨਾਂ ਵੀ ਗਸ਼ਤ ਕਰਨਗੀਆਂ ਤਾਂ ਕਿ ਇੱਥੇ ਨਸ਼ਾ ਤਸਕਰੀ ਉਪਰ ਰੋਕ ਲਾਈ ਜਾ ਸਕੇ। ਰੈੱਡ ਕਰਾਸ ਸਾਕੇਤ ਨਸ਼ਾ ਮੁਕਤੀ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਵੱਲੋਂ ਇਨ੍ਹਾਂ ਦੋਵਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੀਤਾ ਗਿਆ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ