CM ਮਾਨ ਨੇ ਬਾਬਾ ਸਾਹਿਬ ਨੂੰ ਜਨਮ ਦਿਹਾੜੇ ਮੌਕੇ ਕੀਤਾ ਪ੍ਰਣਾਮ
ਚੰਡੀਗੜ੍ਹ : ਅੱਜ ਦੇਸ਼ ਭਰ ਵਿਚ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉਨ੍ਹਾਂ ਨੂੰ ਪ੍ਰਣਾਣ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਬਾਬਾ ਸਾਹਿਬ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। CM ਮਾਨ ਨੇ ਟਵੀਟ ਕੀਤਾ, "ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿਚ ਇਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਨ੍ਹਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।"