ਫਰੀਦਕੋਟ - ਲੋਕ ਸਭਾ ਚੋਣਾਂ 2024 ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਦੁਨੀਆਭਰ ਦੀਆਂ ਨਜ਼ਰਾਂ ਅੱਜ ਆਉਣ ਵਾਲੇ ਨਤੀਜਿਆਂ 'ਤੇ ਟਿਕੀਆਂ ਹਨ। ਹੁਣ ਇਹ ਵੇਖਣਾ ਦਿਲਚਸਪ ਰਹੇਗਾ ਕਿ ਕਿਹੜਾ ਉਮੀਦਵਾਰ ਕਿੰਨੀਆਂ ਵੋਟਾਂ ਨਾਲ ਜਿੱਤ ਹਾਸਲ ਕਰਦਾ ਹੈ। ਜੇਕਰ ਫਰੀਦਕੋਟ ਦੀ ਗੱਲ ਕੀਤੀ ਜਾਵੇ ਤਾਂ ਫ਼ਰੀਦਕੋਟ 13 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਸ 'ਚ ਪਿਛਲੇ 5 ਸਾਲ ਤੋਂ ਕਾਂਗਰਸ ਦੀ ਸੀਟ ਤੋਂ ਸੰਸਦ ਮੈਂਬਰ ਮਹੁੰਮਦ ਸਦੀਕ ਰਹੇ ਹਨ। ਇਸ ਸੀਟ 'ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੁੰਦਾ ਜਾਪ ਰਿਹਾ ਹੈ, ਜਿਥੇ ਕਾਂਗਰਸ, ਆਪ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਲੜ ਰਹੇ ਹਨ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਵੱਡੀ ਗਿਣਤੀ ਨਾਲ ਲੀਡ ਕਰ ਰਹੇ ਹਨ।
ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਸਲਾ - 296922
ਆਮ ਆਦਮੀ ਪਾਰਟੀ- ਅਦਾਕਾਰ ਕਰਮਜੀਤ ਅਨਮੋਲ- 226676
ਕਾਂਗਰਸ - ਅਮਰਜੀਤ ਕੌਰ ਸਾਹੋਕੇ - 159352
ਭਾਜਪਾ- ਗਾਇਕ ਹੰਸ ਰਾਜ ਹੰਸ - 123007
ਸ਼੍ਰੋਮਣੀ ਅਕਾਲੀ ਦਲ - ਰਾਜਵਿੰਦਰ ਸਿੰਘ ਧਰਮਕੋਟ - 137776
ਬਸਪਾ - ਗੁਰਬਖ਼ਸ਼ ਸਿੰਘ - 8129
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ