ਮਾਛੀਵਾੜਾ ਸਾਹਿਬ : ਸਰਹਿੰਦ ਨਹਿਰ ’ਚੋਂ ਪੁਲਸ ਨੂੰ ਇਕ ਵਿਅਕਤੀ ਦੀ ਤੈਰਦੀ ਲਾਸ਼ ਮਿਲੀ, ਜਿਸ ਦੀ ਪਛਾਣ ਨਾ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜ੍ਹੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ।
ਪੁਲਸ ਵੱਲੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਇਸ ਦੇ ਕੱਪੜਿਆਂ ’ਚੋਂ ਕੋਈ ਵੀ ਦਸਤਾਵੇਜ਼ ਨਾ ਮਿਲਿਆ, ਜਿਸ ਤੋਂ ਇਸ ਦੀ ਪਛਾਣ ਹੋ ਸਕੇ। ਮ੍ਰਿਤਕ ਦਾ ਚਿਹਰਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਸੀ ਤੇ ਇਸ ਦੀ ਉਮਰ 25 ਸਾਲ ਤੋਂ ਵੱਧ ਲੱਗਦੀ ਹੈ। ਮਾਛੀਵਾੜਾ ਪੁਲਸ ਵੱਲੋਂ ਲਾਸ਼ ਦੀ ਸਨਾਖ਼ਤ ਲਈ ਸਮਰਾਲਾ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ