ਡੇਰਾ ਮੁਖੀ ਰਾਮ ਰਹੀਮ ਮੁੜ 21 ਦਿਨਾਂ ਦੀ ਫਰਲੋ ਉੱਤੇ
.jpg)
Dera Sacha Sauda chief Ram Rahim gets 21-day furlough ਬਲਾਤਕਾਰ ਜਿਹੇ ਗੰਭੀਰ ਦੋਸ਼ਾਂ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਡੇਰਾ ਮੁਖੀ ਬੁੱਧਵਾਰ ਸਵੇਰੇ ਜੇਲ੍ਹ ’ਚੋਂ ਬਾਹਰ ਆਇਆ ਤੇ ਸਿਰਸਾ ਵਿਚਲੇ ਆਪਣੇ ਡੇਰੇ ਲਈ ਰਵਾਨਾ ਹੋ ਗਿਆ। ਡੇਰਾ ਮੁਖੀ ਵੱਲੋਂ 21 ਦਿਨਾਂ ਦੀ ਫਰਲੋ ਦੌਰਾਨ ਇਥੇ ਹੀ ਰਹਿਣ ਦੀ ਉਮੀਦ ਹੈ। ਪੁਲੀਸ ਦੇ ਸੂਤਰਾਂ ਮੁਤਾਬਕ ਫਰਲੋ ਦੇ ਅਰਸੇ ਦੌਰਾਨ ਗੁਰਮੀਤ ਸਿੰਘ ਦੀਆਂ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਉਂਝ ਇਹਤਿਆਤ ਵਜੋਂ ਸਿਰਸਾ ਆਸ਼ਰਮ ਅਤੇ ਆਲੇ-ਦੁਆਲੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਜਨਵਰੀ ਵਿਚ ਦਿੱਲੀ ਅਸੈਂਬਲੀ ਦੀਆਂ 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਐਨ ਪਹਿਲਾਂ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਮੁਖੀ ਨੂੰ ਆਪਣੇ ਡੇਰੇ ਦੀਆਂ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਤਹਿਤ 2017 ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਪਿਛਲੇ ਸਾਲ 1 ਅਕਤੂਬਰ ਨੂੰ ਡੇਰਾ ਮੁਖੀ ਨੂੰ 20 ਦਿਨਾਂ ਦੀ ਪੈਰੋਲ ਮਿਲੀ ਸੀ। ਇਹ ਪੈਰੋਲ ਵੀ 5 ਅਕਤੂਬਰ ਨੂੰ ਹਰਿਆਣਾ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ ਦਿੱਤੀ ਗਈ ਸੀ। ਕਾਬਿਲੇਗੌਰ ਹੈ ਕਿ ਬੀਤੇ ਵਿਚ ਵੀ ਡੇਰਾ ਮੁਖੀ ਨੂੰ ਪੰਜਾਬ, ਹਰਿਆਣਾ ਤੇ ਗੁਆਂਢੀ ਰਾਜਾਂ ਵਿਚ ਚੋਣਾਂ ਤੋਂ ਪਹਿਲਾਂ ਪੈਰੋਲ ਤੇ ਫਰਲੋ ਮਿਲਦੀ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਫਰਲੋ ਜਾਂ ਪੈਰੋਲ ਦੇ ਰੂਪ ਵਿਚ ਦਿੱਤੀ ਜਾਂਦੀ ਰਾਹਤ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।