ਨਿਗਮ ਦੀ ਮੀਟਿੰਗ ’ਚ ਵਿਕਾਸ ਬਾਰੇ ਚਰਚਾ

ਪਟਿਆਲਾ, 14 ਫਰਵਰੀ : ਨਗਰ ਨਿਗਮ ਅਧਿਕਾਰੀਆਂ ਦੀ ਅੱਜ ਹੋਈ ਮੀਟਿੰਗ ਦੌਰਾਨ ਸ਼ਹਿਰ ਦੀ ਨੁਹਾਰ ਬਦਲਣ, ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਅਤੇ ਨਵੇਂ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਕਿਸੇ ਵੀ ਕੰਮ ਵਿੱਚ ਰੁਕਾਵਟ ਨਾ ਆਉਣ ਦਿੱਤੀ ਜਾਵੇ। ਇਸ ਮੀਟਿੰਗ ਦਾ ਇੱਕ ਅਹਿਮ ਪਹਿਲੂ ਇਹ ਵੀ ਰਿਹਾ ਕਿ ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀ ਵਿਸ਼ੇਸ਼ੇ ਤੌਰ ’ਤੇ ਸ਼ਿਰਕਤ ਕੀਤੀ। ਜਦਕਿ ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਨਿਗਮ ਕਮਿਸ਼ਨਰ ਰੱਜਤ ਓਬਰਾਏ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ ਸਮੇਤ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।
ਨਾਰੀਅਲ ਪਾਣੀ ਪੀਣ ਦੇ ਫਾਇਦੇ, ਜਾਣੋ ਦਿਨ ਵਿਚ ਕਦੋਂ ਪੀਣਾ ਹੈ ਸਹੀ?
ਰਾਣਿਆ ਤੇ ਤਰੁਣ 26 ਵਾਰ ਗਏ ਸੀ ਦੁਬਈ, ਗੋਲਡ ਸਮੱਗਲਿੰਗ ਕੇਸ 'ਚ ਹੋਏ ਨਵੇਂ ਖੁਲਾਸੇ
ਸ਼ੀਤਲਾ ਮਾਤਾ ਮੰਦਰ ’ਚ ਮੇਲਾ ਭਰਿਆ