ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆ ਨੂੰ ਲੈ ਕੇ ਵਿਚਾਰ-ਵਟਾਂਦਰਾ....
ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਭਾਜਪਾ ਕੇਂਦਰੀ ਚੋਣ ਕਮੇਟੀ ਤੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤੀ ਜਨਤਾ ਪਾਰਟੀ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਕੇਂਦਰੀ ਕਾਨੂੰਨ ਅਤੇ ਨਿਆ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਦਿੱਲੀ ਵਿਖੇ ਮਿਲੇ। ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆ ਨੂੰ ਲੈ ਕੇ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ। ਅਜੈਵੀਰ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਜਿਸ ਲਈ ਉਨ੍ਹਾਂ ਨੂੰ ਨਿੱਜੀ ਦਖ਼ਲ ਦੇ ਕੇ ਕਾਨੂੰਨ ਵਿਵਸਥਾ ਦਰੁੱਸਤ ਕਰਨ ਲਈ ਪੰਜਾਬ ਸਰਕਾਰ ਨੂੰ ਤਾਕੀਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਓਦੋਂ ਤੋਂ ਲੈ ਕੇ ਹੁਣ ਤੱਕ ਅਨੇਕਾਂ ਹੀ ਨੌਜਵਾਨਾਂ ਦੇ ਕਤਲ ਅਤੇ ਤੇ ਹੋਰ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਲੋਕਾਂ ਦੇ ਦਿਲਾਂ ਵਿਚ ਡਰ ਭੈਅ ਦਾ ਮਾਹੌਲ ਹੈ।