ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੇੜੇ ਵਿਚੋਂ ਉਨ੍ਹਾਂ ਬੱਸਾਂ ਨੂੰ ਬਾਹਰ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਨੇ 7 ਲੱਖ ਕਿਲੋਮੀਟਰ ਦਾ ਸਫਰ ਅਤੇ ਸਵਾ 5 ਸਾਲ ਪੂਰੇ ਕਰ ਲਏ ਹੋਣ। ਰੋਡਵੇਜ਼ ਦੇ ਫਲੀਟ ਵਿਚ ਸਿਰਫ 60 ਬੱਸਾਂ ਨੂੰ ਹੀ ਨਾਕਾਰਾ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਜੋ ਚੱਲਣ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਵੀ ਨਵਾਂ ਫਲੀਟ ਆਉਣ ਤੋਂ ਬਾਅਦ ਹੀ ਵਿਦਾ ਕੀਤਾ ਜਾਵੇਗਾ ਜਦਕਿ ਚੱਲਣ ਯੋਗ ਬੱਸਾਂ ਨੂੰ ਫਲੀਟ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ। ਜ਼ਿਕਰਯੋਗ ਹੈ ਕਿ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ 18 ਬੱਸ ਡਿਪੂਆਂ ਨੂੰ ਚਿੱਠੀ ਜਾਰੀ ਕਰਕੇ ਰਿਪੋਰਟ ਮੰਗੀ ਹੈ ਕਿ ਜਿਹੜੀਆਂ ਬੱਸਾਂ ਸਵਾ 5 ਸਾਲ ਦੀ ਮਿਆਦ ਪਾਰ ਕਰ ਚੁੱਕੀਆਂ ਹਨ ਅਤੇ 7 ਲੱਖ ਕਿਲੋਮੀਟਰ ਦਾ ਸਫਰ ਤੈਅ ਕਰ ਚੁੱਕੀਆਂ ਹਨ, ਅਜਿਹੀਆਂ ਬੱਸਾਂ ਦੀ ਵੀ ਰਿਪੋਰਟ ਮੰਗੀ ਗਈ ਹੈ, ਜੋ ਕਿਸੇ ਹਾਦਸੇ ਕਾਰਨ ਚਲਾਉਣ ਯੋਗ ਨਹੀਂ ਹਨ। ਜਿਹੜੀਆਂ ਬੱਸਾਂ ਵਾਰ-ਵਾਰ ਖਰਾਬ ਹੋ ਰਹੀਆਂ ਹੋਣ ਅਤੇ ਰਸਤੇ ਵਿਚ ਜਾਮ ਲਾ ਦਿੰਦੀਆਂ ਹੋਣ, ਅਜਿਹੀਆਂ ਬੱਸਾਂ ਦਾ ਪੂਰਾ ਵੇਰਵਾ ਪਹਿਲ ਦੇ ਆਧਾਰ ’ਤੇ ਮੰਗਿਆ ਗਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ