ਚੰਡੀਗੜ੍ਹ : ਪੰਜਾਬ ਦੀਆਂ ਵੱਕਾਰੀ ਬਠਿੰਡਾ ਅਤੇ ਲੁਧਿਆਣਾ ਸੀਟਾਂ ਨੂੰ ਚੋਣ ਕਮਿਸ਼ਨ ਨੇ ਪੈਸੇ ਦੇ ਖ਼ਰਚ ਪੱਖੋਂ ਸੰਵੇਦਨਸ਼ੀਲ ਐਲਾਨ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਹਰ ਸੰਸਦੀ ਹਲਕੇ ਵਿਚ ਇਕ ਖਰਚਾ ਆਬਜ਼ਰਵਰ ਲਾਇਆ ਗਿਆ ਹੈ ਪਰ ਇਨ੍ਹਾਂ ਸੰਸਦੀ ਹਲਕਿਆਂ ਵਿਚ ਖਰਚ ਪੱਖੋਂ ਸੰਵੇਦਨਸ਼ੀਲ ਹੋਣ ਕਰਕੇ ਦੋ-ਦੋ ਖਰਚਾ ਆਬਜ਼ਰਵਰ ਤਾਇਨਾਤ ਕੀਤੇ ਹਨ। ਚੋਣ ਕਮਿਸ਼ਨ ਨੇ ਪੰਜਾਬ ਭਰ ਵਿਚ 42 ਵਿਧਾਨ ਸਭਾ ਹਲਕੇ ਸ਼ਨਾਖ਼ਤ ਕੀਤੇ ਹਨ ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਦੌਰਾਨ ਸਭ ਤੋਂ ਵੱਧ ਪੈਸਾ ਆਦਰਸ਼ ਚੋਣ ਜ਼ਾਬਤੇ ਦੌਰਾਨ ਫੜਿਆ ਗਿਆ ਸੀ। ਬਠਿੰਡਾ ਸੰਸਦੀ ਹਲਕੇ ਦੇ ਵਿਧਾਨ ਸਭਾ ਹਲਕਾ ਲੰਬੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ, ਮੌੜ ਅਤੇ ਮਾਨਸਾ ਵਿਚ ਭਾਰੀ ਨਕਦੀ ਫੜੀ ਗਈ ਸੀ। ਇਸ ਵਾਰ ਚੋਣ ਕਮਿਸ਼ਨ ਦੀ ਇਨ੍ਹਾਂ ਹਲਕਿਆਂ ’ਤੇ ਅੱਖ ਰਹੇਗੀ।
ਇਸੇ ਤਰ੍ਹਾਂ ਲੁਧਿਆਣਾ ਸੰਸਦੀ ਸੀਟ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਲੁਧਿਆਣਾ ਪੱਛਮੀ, ਗਿੱਲ, ਦਾਖਾ ਅਤੇ ਜਗਰਾਓਂ ਨੂੰ ਖਰਚੇ ਪੱਖੋਂ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਬਠਿੰਡਾ ਸੰਸਦੀ ਹਲਕੇ ਦੀ ਗੱਲ ਕਰੀਏ ਤਾਂ ਜਦੋਂ ਤੋਂ ਸਾਲ 2009 ਤੋਂ ਬਠਿੰਡਾ ਹਲਕਾ ਜਨਰਲ ਹੋਇਆ ਹੈ, ਉਦੋਂ ਤੋਂ ਇਸ ਸੀਟ ਤੋਂ ਹਮੇਸ਼ਾ ਵੋਟਾਂ ਖ਼ਰੀਦਣ ਦੇ ਰੁਝਾਨ ਦੀ ਗੱਲ ਚੱਲੀ ਹੈ। ਹਮੇਸ਼ਾ ਇਸ ਸੀਟ ਤੋਂ ਵੀ. ਆਈ. ਪੀ. ਚੋਣ ਲੜਦੇ ਰਹੇ ਹਨ। ਸਾਲ 2019 ਦੀਆਂ ਚੋਣਾਂ ਵਿਚ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ’ਚ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਨ।
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ