ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ
ਮਣੀਪੁਰ 'ਚ ਵਿਦਿਆਰਥੀਆਂ ਤੇ ਪੁਲਸ ਵਿਚਾਲੇ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਪਰ ਕਾਬੂ 'ਚ
Thu, September 12, 2024
San Francisco
ਜਲੰਧਰ/ਮੁੰਬਈ (ਬਿਊਰੋ) - ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਪੁਲਸ ਨੇ ਇਸ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਇਸ ਸਬੰਧੀ ਸਾਰਾ ਸੱਚ ਸਾਹਮਣੇ ਆਇਆ। ਪੁਲਸ ਦਾ ਦਾਅਵਾ ਹੈ ਕਿ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਨੇ ਕਥਿਤ ਤੌਰ 'ਤੇ ਇਲਜ਼ਾਮ ਲਗਾਇਆ ਸੀ ਕਿ ਕਿਸੇ ਨੇ ਫੋਨ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਨਾਲ ਹੀ 50 ਲੱਖ ਰੁਪਏ ਦੀ ਮੰਗ ਵੀ ਕੀਤੀ ਹੈ। ਇਸ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਸੰਤੋਖ ਗਿੱਲ ਨੇ ਪੁਲਸ ਸੁਰੱਖਿਆ ਪਾਉਣ ਲਈ ਇਹ ਸਾਰਾ ਡਰਾਮਾ ਰਚਿਆ ਸੀ। ਪੁਲਸ ਅਧਿਕਾਰੀ ਸੁਵਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਨੇ ਪੁਲਸ ਸੁਰੱਖਿਆ ਦੀ ਦੁਰਵਰਤੋਂ ਕੀਤੀ ਸੀ ਅਤੇ ਹੁਣ ਇੰਟਰਨੈੱਟ ‘ਤੇ ਝੂਠੇ ਦਾਅਵੇ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਿਹਾ ਹੈ।