ਗਿੱਪੀ, ਸਰਗੁਣ ਤੇ ਰੂਪੀ ਦੀ ਫ਼ਿਲਮ ‘ਜੱਟ ਨੂੰ ਚੁੜੈਲ ਟੱਕਰੀ’ ਦੁਨੀਆ ਭਰ ’ਚ ਹੋਈ ਰਿਲੀਜ਼
ਪੰਜਾਬੀ ਫ਼ਿਲਮ ‘ਜੱਟ ਨੂੰ ਚੁੜੈਲ ਟੱਕਰੀ’ ਅੱਜ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਸਰਗੁਣ ਮਹਿਤਾ ਤੇ ਰੂਪੀ ਗਿੱਲ ਨਾਲ ਬਹੁਤ ਸਾਰੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਅੰਬਰਦੀਪ ਸਿੰਘ ਵਲੋਂ ਲਿਖੀ ਗਈ ਹੈ। ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਗਿੱਪੀ, ਸਰਗੁਣ ਤੇ ਰੂਪੀ ਨੇ ਸਾਡੀ ਪ੍ਰਤੀਨਿਧੀ ਨੇਹਾ ਮਿਨਹਾਸ ਨਾਲ ਖ਼ਾਸ ਮੁਲਾਕਾਤ ਕੀਤੀ।