ਪੋਸ਼ਣ ਦੀ ਕਮੀ ਤੇ ਵੱਧਦੇ ਸਕਰੀਨ ਟਾਈਮ ਕਾਰਨ ਬੱਚਿਆਂ ਦੀਆਂ ਅੱਖਾਂ 'ਤੇ ਪੈ ਰਿਹਾ ਹੈ ਮਾੜਾ ਅਸਰ

PATIALA - ਬੱਚਿਆਂ ‘ਚ ਅੱਖਾਂ ਸਬੰਧੀ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਅੱਖਾਂ ਦੀਆਂ ਸਮੱਸਿਆਵਾਂ ਜਿਵੇਂ ਧੁੰਦਲਾ ਨਜ਼ਰ ਆਉਣਾ ਤੇ ਛੋਟੀ ਉਮਰ ‘ਚ ਐਨਕਾਂ ਦੀ ਜ਼ਰੂਰਤ ਮਹਿਸੂਸ ਕਰਨਾ ਹੁਣ ਕਾਫ਼ੀ ਆਮ ਹੋ ਗਿਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅੱਖਾਂ ਨਾਲ ਜੁੜੀਆਂ ਇਨ੍ਹਾਂ ਸਮੱਸਿਆਵਾਂ ਲਈ ਕਈ ਕਾਰਨ ਜਿੰਮੇਵਾਰ ਹੋ ਸਕਦੇ ਹਨ। ਬੱਚਿਆਂ ‘ਚ ਪੋਸ਼ਣ ਦੀ ਕਮੀ ਤੋਂ ਲੈ ਕੇ ਸਕਰੀਨ ਟਾਈਮ ਵਧਣ ਤੱਕ ਬੱਚਿਆਂ ਨੂੰ ਅੱਖਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਤੌਰ `ਤੇ ਜਦੋਂ ਕਮਜ਼ੋਰ ਨਜ਼ਰ ਤੇ ਘੱਟ ਨਜ਼ਰ ਦੀ ਗੱਲ ਆਉਂਦੀ ਹੈ ਤਾਂ ਇਸ ਨੂੰ ਉਮਰ ਵਧਣ ਨਾਲ ਹੋਣ ਵਾਲੀ ਸਮੱਸਿਆ ਮੰਨਿਆ ਜਾਂਦਾ ਹੈ। ਹਾਲਾਂਕਿ ਅੰਕੜੇ ਦੱਸਦੇ ਹਨ ਕਿ ਬੱਚਿਆਂ ‘ਚ ਇਹ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ।
ਅੱਖਾਂ ਦੇ ਮਾਹਿਰਾਂ ਦਾ ਕਹਿਣਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਵੱਡੀ ਗਿਣਤੀ ਬੱਚਿਆਂ ‘ਚ ਅੱਖਾਂ ਦੀਆਂ ਬਿਮਾਰੀਆਂ ਵਰਗੀਆਂ ਸਮੱਸਿਆਵਾਂ ਦੇ ਲੱਛਣ ਦਿਖਾਈ ਦੇ ਰਹੇ ਹਨ। ਇਸ ‘ਚ ਕਈ ਬੱਚਿਆਂ ਨੂੰ ਨੇੜੇ ਜਾਂ ਦੂਰ ਦੀਆਂ ਚੀਜ਼ਾਂ ਦੇਖਣ ‘ਚ ਦਿੱਕਤ ਆਉਣੀ ਸ਼ੁਰੂ ਹੋ ਜਾਂਦੀ ਹੈ, ਜਿਸ ਲਈ ਉਨ੍ਹਾਂ ਨੂੰ ਐਨਕਾਂ ਲਾਉਣੀਆਂ ਪੈ ਸਕਦੀਆਂ ਹਨ। ਸਕਰੀਨ ਟਾਈਮ ਭਾਵ ਬੱਚਿਆਂ ਦਾ ਕੰਪਿਊਟਰ, ਮੋਬਾਈਲ ਜਾਂ ਟੀਵੀ ਸਕਰੀਨ `ਤੇ ਜਿਆਦਾ ਸਮਾਂ ਬਿਤਾਉਣਾ ਇਸ ਸਮੱਸਿਆ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ। ਜੇਕਰ ਸਮੇਂ ਸਿਰ ਰੋਕਥਾਮ ਉਪਾਅ ਨਾ ਕੀਤੇ ਗਏ ਤਾਂ ਆਉਣ ਵਾਲੇ ਸਾਲਾਂ ‘ਚ ਜਿਆਦਾਤਰ ਲੋਕ ਇਸ ਸਮੱਸਿਆ ਤੋਂ ਪੀੜਤ ਹੋਣਗੇ। ਸਮਾਰਟ ਡਿਵਾਈਸ ਸਕਰੀਨਾਂ `ਤੇ ਬਹੁਤ ਜਿਆਦਾ ਸਮਾਂ ਬਿਤਾਉਣ ਨਾਲ ਮਾਇਓਪੀਆ ਦਾ ਖ਼ਤਰਾ 30 ਪ੍ਰਤੀਸ਼ਤ ਵਧ ਜਾਂਦਾ ਹੈ।ਇਸ ਦੇ ਨਾਲ ਹੀ ਕੰਪਿਊਟਰ ਦੀ ਜਿਆਦਾ ਵਰਤੋਂ ਕਾਰਨ ਇਹ ਖਤਰਾ ਲਗਭਗ 80 ਫੀਸਦੀ ਤੱਕ ਵਧ ਗਿਆ ਹੈ।
ਐਨਕਾਂ ਦਾ ਮਾਈਨਸ ਨੰਬਰ ਵਧਣ ਨਾਲ ਅੱਖ ਦੀ ਅੰਦਰਲੀ ਪਰਤ ਭਾਵ ਰੈਟੀਨਾ ਪ੍ਰਭਾਵਿਤ ਹੁੰਦੀ ਹੈ, ਜੋ ਕਿ ਰੋਸ਼ਨੀ ਪ੍ਰਤੀ ਸੰਵੇਦਨਸ਼ੀਲ ਹੁੰਦੀ ਹੈ।8 ਤੋਂ 10 ਪ੍ਰਤੀਸ਼ਤ ਬੱਚਿਆਂ ‘ਚ ਮਾਇਓਪੀਆ ਦੀ ਵਜ੍ਹਾ ਨਾਲ ਰੈਟੀਨਾ ਯਾਨੀ ਅੱਖ ਦੇ ਪਰਦੇ ‘ਚ ਛੇਕ ਹੋ ਸਕਦਾ ਹੈ। ਇਸ ਨਾਲ ਪਰਦਾ ਆਪਣੀ ਜਗ੍ਹਾ ਤੋਂ ਹਿੱਲ ਸਕਦਾ ਹੈ, ਜਿਸ ਨੂੰ ਰੈਟੀਨਲ ਡਿਟੈਚਮੈਂਟ ਕਹਿੰਦੇ ਹਨ। ਇਸ ਕਾਰਨ ਅੱਖਾਂ ਦੀ ਰੋਸ਼ਨੀ ਵੀ ਖਤਮ ਹੋਣ ਦਾ ਖਤਰਾ ਰਹਿੰਦਾ ਹੈ। ਰੈਟੀਨਲ ਡੀਟੈਚਮੈਂਟ ਦਾ ਇਲਾਜ ਸਿਰਫ ਆਪਰੇਸ਼ਨ ਨਾਲ ਕੀਤਾ ਜਾ ਸਕਦਾ ਹੈ। ਇਲਾਜ ਤੋਂ ਬਾਅਦ ਵੀ 80 ਫੀਸਦੀ ਸਫਲਤਾ ਮਿਲਦੀ ਹੈ। ਇੱਥੋਂ ਤੱਕ ਕਿ ਇਨ੍ਹਾਂ 80 ਫੀਸਦੀ ‘ਚ ਵੀ ਅੱਖਾਂ ਦੀ ਪੂਰੀ ਨਜ਼ਰ ਨਹੀਂ ਹੁੰਦੀ।ਜੇਕਰ ਅੱਖਾਂ ਦੀਆਂ ਮਾਸਪੇਸ਼ੀਆਂ ਕਮਜ਼ੋਰ ਹਨ ਤਾਂ ਇਸ ਨੂੰ ਕੁਝ ਕਸਰਤਾਂ ਰਾਹੀਂ ਬਿਹਤਰ ਕੀਤਾ ਜਾ ਸਕਦਾ ਹੈ।
ਜੇਕਰ ਬੱਚੇ ਨੇ ਐਨਕਾਂ ਲਗਾਈਆਂ ਹੋਣ ਤਾਂ ਉਨ੍ਹਾਂ ਦੀ ਹਰ ਤਿੰਨ ਮਹੀਨੇ ਬਾਅਦ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਹੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਬੱਚਿਆਂ ਨੂੰ ਘੱਟੋ-ਘੱਟ ਡੇਢ ਘੰਟਾ ਘਰ ਤੋਂ ਬਾਹਰ ਖੇਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਮਾਰਟਫੋਨ ਜਾਂ ਗੈਜੇਟਸ ਦੀ ਸਕਰੀਨ `ਤੇ ਲਗਾਤਾਰ ਕੰਮ ਕਰਨ ਤੇ ਗੇਮ ਖੇਡਣ ਨਾਲ ਅੱਖਾਂ ਦੀ ਸਮੱਸਿਆ ਹੋ ਸਕਦੀ ਹੈ, ਇਸ ਲਈ ਬਾਹਰੀ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਸਕਰੀਨਾਂ ਤੇ ਕਿਤਾਬਾਂ ਤੋਂ ਦੂਰ ਜਾਣ ਨਾਲ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ, ਜੋ ਮਾਇਓਪੀਆ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।