ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ

Fake Doctor: ਮੱਧ ਪ੍ਰਦੇਸ਼ ਪੁਲੀਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਹੈ, ਜਿਸ ’ਤੇ ਦਮੋਹ ਜ਼ਿਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ। ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿਚ ਜ਼ਿਲ੍ਹੇ ਦੇ ਕੋਤਵਾਲੀ ਪੁਲੀਸ ਸਟੇਸ਼ਨ ਵਿਚ ਨਕਲੀ ਡਾਕਟਰ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ।
ਸਿਟੀ ਸੁਪਰਡੈਂਟ ਆਫ਼ ਪੁਲਿਸ ਅਭਿਸ਼ੇਕ ਤਿਵਾੜੀ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ, “ਮਿਸ਼ਨਰੀ ਹਸਪਤਾਲ ਦੇ ਡਾ. ਐਨ. ਜੌਨ ਕੇਮ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕੋਤਵਾਲੀ ਪੁਲੀਸ ਸਟੇਸ਼ਨ ਵਿਚ ਇਕ ਐੱਫਆਈਆਰ ਦਰਜ ਕੀਤੀ ਗਈ ਹੈ। ਸਾਨੂੰ ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਸੀਐੱਮਐੱਚਓ ਤੋਂ ਇਕ ਰਿਪੋਰਟ ਮਿਲੀ ਹੈ ਕਿ ਡਾ. ਐੱਨ ਜੌਨ ਕੇਮ ਨੇ ਐਂਜੀਓਗ੍ਰਾਫੀ ਅਤੇ ਐਂਜੀਓਪਲਾਸਟੀ ਦੀਆਂ ਕਥਿਤ ਤੌਰ ’ਤੇ ਜਾਅਲੀ ਸਰਜਰੀਆਂ ਕੀਤੀਆਂ ਹਨ। ਡਾਕਟਰ ਦੇ ਮੈਡੀਕਲ ਦਸਤਾਵੇਜ਼ ਸ਼ੱਕੀ ਪਾਏ ਗਏ, ਜਿਨ੍ਹਾਂ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਸ਼ੱਕੀ ਹੋਣ ’ਤੇ ਉਸਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ।’’ ਅਧਿਕਾਰੀ ਨੇ ਅੱਗੇ ਕਿਹਾ ਕਿ ਦੋਸ਼ੀ ਡਾਕਟਰ ਦੀ ਮੈਡੀਕਲ ਪ੍ਰੈਕਟਿਸ ਸ਼ੱਕੀ ਲੱਗ ਰਹੀ ਸੀ ਕਿਉਂਕਿ ਉਹ ਮੱਧ ਪ੍ਰਦੇਸ਼ ਵਿਚ ਰਜਿਸਟ੍ਰੇਸ਼ਨ ਤੋਂ ਬਿਨਾਂ ਪ੍ਰੈਕਟਿਸ ਕਰ ਰਿਹਾ ਸੀ ਅਤੇ ਆਂਧਰਾ ਪ੍ਰਦੇਸ਼ ਦੀ ਉਸਦੀ ਪਿਛਲੀ ਰਜਿਸਟ੍ਰੇਸ਼ਨ ਵੈੱਬਸਾਈਟ ’ਤੇ ਦਿਖਾਈ ਨਹੀਂ ਦੇ ਰਹੀ ਸੀ। ਅਧਿਕਾਰੀ ਨੇ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਦੋਸ਼ੀ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।