ਖਨੌਰੀ 'ਚ ਅੱਜ ਮਹਾਪੰਚਾਇਤ, ਮਰਨ ਵਰਤ 'ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼; 2 ਲੱਖ ਕਿਸਾਨਾਂ ਦੇ ਆਉਣ ਦੀ ਉਮੀਦ

Farmers Mahapanchayat Update : ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਖਨੌਰੀ 'ਚ ਕਿਸਾਨਾਂ ਦੀ ਵੱਡੀ ਕਿਸਾਨ ਮਹਾਪੰਚਾਇਤ ਵਿੱਚ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਆਉਣਗੇ। 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਡੱਲੇਵਾਲ ਮਹਾਪੰਚਾਇਤ 'ਚ ਕਿਸਾਨਾਂ ਨੂੰ ਸੰਦੇਸ਼ ਦੇਣਗੇ | ਮਹਾਪੰਚਾਇਤ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਮੈਂ ਤੁਹਾਨੂੰ ਸਾਰਿਆਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਦੇਖਣਾ ਚਾਹੁੰਦਾ ਹਾਂ।
ਕਾਬਿਲੇਗੌਰ ਹੈ ਕਿ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਨਹੀਂ ਕਰ ਸਕੇ। ਪਹਿਲਾਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰਨ ’ਤੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ। ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ 4 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਹੁਣ ਉਗਰਾਹਾ ਨਾਲ ਜੁੜੇ ਕਿਸਾਨਾਂ ਨੇ ਵੀ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਡੱਲੇਵਾਲ ਕੈਂਸਰ ਦੇ ਮਰੀਜ਼ ਹਨ। ਭੁੱਖੇ ਰਹਿਣ ਕਾਰਨ ਉਹ ਆਪਣੀ ਦਵਾਈ ਵੀ ਨਹੀਂ ਲੈ ਪਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੀਵਰ ਅਤੇ ਕਿਡਨੀ ਦੇ ਟੈਸਟ ਲਗਾਤਾਰ ਵਿਗੜ ਰਹੇ ਹਨ। ਜੇਕਰ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖਤਮ ਕਰ ਦਿੰਦੇ ਹਨ ਤਾਂ ਵੀ ਉਹ ਰਿਕਵਰ ਨਹੀਂ ਕਰ ਪਾਉਣਗੇ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਉਨ੍ਹਾਂ ਦੇ ਸਰੀਰ ’ਚ ਸਿਰਫ ਹੱਡੀਆਂ ਹੀ ਰਹਿ ਗਈਆਂ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।