ਪਹਿਲਾਂ ਕਾਗਜ਼ਾਂ 'ਤੇ ਵਸਾਇਆ ਫਰਜ਼ੀ ਪਿੰਡ, ਫਿਰ ਵਿਕਾਸ ਦੇ ਨਾਂ 'ਤੇ ਅਧਿਕਾਰੀ ਛਕ ਗਏ ਲੱਖਾਂ ਰੁਪਏ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਰਕਾਰੀ ਅਧਿਕਾਰੀਆਂ ਨੇ ਲੱਖਾਂ ਰੁਪਏ ਹੜੱਪਣ ਦੀ ਕੋਸ਼ਿਸ਼ ਵਿੱਚ ਕਾਗਜ਼ਾਂ ‘ਤੇ ਇੱਕ ਜਾਅਲੀ ਪਿੰਡ ਹੀ ਵਸਾ ਦਿੱਤਾ, ਜਿਸ ਦੇ ਨਾਮ ‘ਤੇ ਕੇਂਦਰ ਸਰਕਾਰ ਤੋਂ 45 ਲੱਖ ਰੁਪਏ ਵੀ ਲੈ ਲਏ ਗਏ। ਇਸ ਤੋਂ ਬਾਅਦ ਵਿਕਾਸ ਕਾਰਜ ਵੀ ਕਾਗਜ਼ਾਂ ਵਿਚ ਹੀ ਕਰਾ ਗਏ। ਇਹ ਮਾਮਲਾ ਕਈ ਸਾਲਾਂ ਬਾਅਦ ਆਰਟੀਆਈ ਰਾਹੀਂ ਸਾਹਮਣੇ ਆਇਆ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਪੂਰੇ ਘੁਟਾਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਦੋਂ ਇੱਕ ਵਿਅਕਤੀ ਨੂੰ ਇਸ ਘੁਟਾਲੇ ਦਾ ਪਤਾ ਲੱਗਾ ਤਾਂ ਉਸਨੇ 2019 ਵਿੱਚ ਇੱਕ ਆਰਟੀਆਈ ਦਾਇਰ ਕੀਤੀ ਅਤੇ ਸਬੰਧਤ ਵਿਭਾਗ ਤੋਂ ਜਾਣਕਾਰੀ ਮੰਗੀ। ਇਸ ਤੋਂ ਬਾਅਦ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਇਸ ਦੇ ਬਾਵਜੂਦ ਉਸ ਵਿਅਕਤੀ ਨੇ ਹਾਰ ਨਹੀਂ ਮੰਨੀ। ਹੁਣ ਇੰਨੇ ਸਾਲਾਂ ਬਾਅਦ, ਜਦੋਂ ਆਰਟੀਆਈ ਰਾਹੀਂ ਜਾਣਕਾਰੀ ਮਿਲੀ, ਤਾਂ ਇਹ ਗੱਲ ਸਾਹਮਣੇ ਆਈ ਕਿ ਉਸ ਸਮੇਂ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਕਾਗਜ਼ਾਂ ਚ ਹੀ ਪਿੰਡ ਵਸਾ ਗਏ ਅਤੇ ਵਿਕਾਸ ਕਾਰਜ ਸਿਰਫ਼ ਕਾਗਜ਼ਾਂ ‘ਤੇ ਹੀ ਕਰਦੇ ਰਹੇ। ਇਸ ਸਮੇਂ ਦੌਰਾਨ, ਕੇਂਦਰ ਸਰਕਾਰ ਤੋਂ ਪ੍ਰਾਪਤ ਲਗਭਗ 45 ਲੱਖ ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ। ਇਸ ਘੁਟਾਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਸਮਿਤੀ ਮੈਂਬਰ ਗੁਰਦੇਵ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਨੇ ਲੱਖਾਂ ਰੁਪਏ ਦਾ ਗਬਨ ਕਰਨ ਲਈ ਇੱਕ ਜਾਅਲੀ ਪਿੰਡ ਬਣਾਇਆ ਅਤੇ ਇਸਦੇ ਵਿਕਾਸ ਦੇ ਨਾਮ ‘ਤੇ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਅਤੇ ਕਾਗਜ਼ਾਤ ਦਫ਼ਤਰ ਦੀਆਂ ਫਾਈਲਾਂ ਵਿੱਚ ਦੱਬ ਦਿੱਤੇ। ਸਾਲਾਂ ਬਾਅਦ, ਸੱਚ ਹੁਣ ਸਭ ਦੇ ਸਾਹਮਣੇ ਹੈ। ਇਸ ਪੂਰੇ ਮਾਮਲੇ ਦੇ ਖੁਲਾਸੇ ਤੋਂ ਬਾਅਦ ਏਡੀਸੀ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬੇਨਿਯਮੀ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡ ਦੇ ਲੋਕਾਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ‘ਗੱਟੀ ਰਾਜੋ ਕੇ’ ਨਾਮ ਦਾ ਇੱਕ ਪਿੰਡ ਹੈ, ਪਰ ‘ਨਿਊ ਗੱਟੀ’ ਨਾਮ ਦਾ ਕੋਈ ਪਿੰਡ ਨਹੀਂ ਹੈ ਅਤੇ ਨਾ ਹੀ ਉਸ ਸਮੇਂ ਉਸ ਪਿੰਡ ਵਿੱਚ ਕੋਈ ਵਿਕਾਸ ਕਾਰਜ ਹੋਇਆ ਸੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।