ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ

ਸੋਨਾ-ਚਾਂਦੀ ਦੀਆਂ ਕੀਮਤਾਂ ਅੱਜ ਯਾਨੀ 3 ਅਪ੍ਰੈਲ ਨੂੰ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਕਾਰੋਬਾਰੀ ਦੌਰਾਨ 10 ਗ੍ਰਾਮ ਸੋਨਾ 295 ਰੁਪਏ ਮਹਿੰਗਾ ਹੋ ਕੇ 69,256 ਰੁਪਏ 'ਤੇ ਪਹੁੰਚ ਗਿਆ ਹੈ। ਇਸ ਸਾਲ ਹੁਣ ਤੱਕ ਸਿਰਫ਼ 3 ਮਹੀਨਿਆਂ 'ਚ ਸੋਨੇ ਦੀਆਂ ਕੀਮਤਾਂ 'ਚ 5,954 ਰੁਪਏ ਦਾ ਵਾਧਾ ਹੋ ਚੁੱਕਾ ਹੈ। 1 ਜਨਵਰੀ ਨੂੰ ਸੋਨਾ 63,302 ਰੁਪਏ ਸੀ। ਸੋਨੇ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਖਰੀਦਦਾਰ ਬਾਜ਼ਾਰ ਤੋਂ ਦੂਰੀ ਬਣਾ ਰਹੇ ਹਨ।
ਚਾਂਦੀ ਦੀਆਂ ਕੀਮਤਾਂ ਵੀ ਅੱਜ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਚਾਂਦੀ ਦੀਆਂ ਕੀਮਤਾਂ 1,537 ਰੁਪਏ ਮਹਿੰਗੀਆਂ ਹੋ ਗਈਆਂ ਹਨ, ਜੋ 77,664 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈਆਂ। ਇਸ ਤੋਂ ਪਹਿਲਾਂ ਇਹ 76,127 ਰੁਪਏ 'ਤੇ ਸੀ। ਚਾਂਦੀ ਨੇ ਇਸ ਤੋਂ ਪਹਿਲਾਂ ਪਿਛਲੇ ਸਾਲ ਯਾਨੀ 2023 ਵਿਚ 4 ਦਸੰਬਰ ਨੂੰ 77,073 ਦਾ ਸਭ ਤੋਂ ਉੱਚਾ ਪੱਧਰ ਬਣਾਇਆ ਸੀ।
ਅਧਿਕਾਰਤ ਵੈੱਬਸਾਈਟ ibjarates.com ਦੇ ਮੁਤਾਬਕ ਅੱਜ ਸਵੇਰੇ 995 ਸ਼ੁੱਧਤਾ ਵਾਲੇ ਦਸ ਗ੍ਰਾਮ ਸੋਨੇ ਦੀ ਕੀਮਤ 69248 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 916 (22 ਕੈਰੇਟ) ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਅੱਜ 63686 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ 750 ਸ਼ੁੱਧਤਾ (18 ਕੈਰੇਟ) ਦੇ ਸੋਨੇ ਦੀ ਕੀਮਤ 52145 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ 585 ਸ਼ੁੱਧਤਾ (14 ਕੈਰੇਟ) ਦਾ ਸੋਨਾ ਅੱਜ 40673 ਰੁਪਏ ਮਹਿੰਗਾ ਹੋ ਗਿਆ ਹੈ।
ਸੋਨੇ ਦੀ ਕੀਮਤ ਵੱਧਣ ਦੇ 4 ਕਾਰਨ
. 2024 ਵਿੱਚ ਦੁਨੀਆ ਭਰ ਵਿਚ ਮੰਦੀ ਦਾ ਡਰ
. ਵਿਆਹਾਂ ਦੇ ਸੀਜ਼ਨ ਕਾਰਨ ਸੋਨੇ ਦੀ ਮੰਗ ਵਧੀ
. ਦੁਨੀਆ ਭਰ ਦੇ ਕੇਂਦਰੀ ਬੈਂਕ ਸੋਨਾ ਖਰੀਦ ਰਹੇ ਹਨ
. ਭੂ-ਰਾਜਨੀਤਿਕ ਤਣਾਅ ਬਣਿਆ ਹੋਇਆ ਹੈ
ਪਿਛਲੇ ਮਹੀਨੇ ਯਾਨੀ ਮਾਰਚ 'ਚ ਸੋਨੇ ਦੀ ਕੀਮਤ 'ਚ ਸ਼ਾਨਦਾਰ ਵਾਧਾ ਹੁੰਦਾ ਵਿਖਾਈ ਦਿੱਤਾ ਸੀ। 1 ਮਾਰਚ ਨੂੰ ਸੋਨਾ 62,592 ਰੁਪਏ ਪ੍ਰਤੀ ਗ੍ਰਾਮ 'ਤੇ ਸੀ, ਜੋ 31 ਮਾਰਚ ਨੂੰ 67,252 ਰੁਪਏ ਪ੍ਰਤੀ ਗ੍ਰਾਮ 'ਤੇ ਪਹੁੰਚ ਗਿਆ। ਯਾਨੀ ਮਾਰਚ 'ਚ ਇਸ ਦੀ ਕੀਮਤ 4,660 ਰੁਪਏ ਵਧ ਗਈ। ਇਸ ਦੇ ਨਾਲ ਹੀ ਚਾਂਦੀ ਵੀ 69,977 ਰੁਪਏ ਤੋਂ ਵਧ ਕੇ 74,127 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।