ਬਾਰਾਂਦਰੀ ਬਾਗ ਵਿੱਚ ’ਚ ਫਲਾਵਰ ਤੇ ਫੂਡ ਫੈਸਟੀਵਲ

ਪਟਿਆਲਾ 13 ਫਰਵਰੀ : ਪਟਿਆਲਾ ਦੇ ਬਾਰਾਂਦਰੀ ਬਾਗ ਵਿੱਚ ਫਲਾਵਰ ਅਤੇ ਫੂਡ ਫੈਸਟੀਵਲ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਸਟਰੀਟ ਫੂਡ ਅਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਰਾਸਤੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਟਿਆਲਵੀਆਂ ਨੇ ਹਿੱਸਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵਿਰਾਸਤੀ ਮੇਲਾ ਕਰਵਾਉਣ ਦਾ ਮੁੱਖ ਮਕਸਦ ਪਟਿਆਲਵੀਆਂ ਨੂੰ ਸ਼ੁੱਧ ਤੇ ਪੌਸ਼ਟਿਕ ਖਾਣ-ਪੀਣ ਲਈ ਉਤਸ਼ਾਹਿਤ ਕਰਨਾ ਹੈ। ਅਜਿਹੇ ਫੈਸਟੀਵਲ ਵਿੱਚ ਹਿੱਸਾ ਲੈਣ ਨਾਲ ਸਾਨੂੰ ਆਪਣੀ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਆਰਗੈਨਿਕ ਸਟਾਲਾਂ ਅਤੇ ਦੋ ਹਜ਼ਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੇਲੇ ਦੇ ਨੋਡਲ ਅਫਸਰ ਕਮ ਐੱਸਡੀਐੱਮ ਨਾਭਾ ਡਾ ਇਸਮਿਤ ਵਿਜੇ ਸਿੰਘ ਨੇ 30 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।