ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਨਵੀਂ ਵਿਸ਼ਵ ਵਿਵਸਥਾ ਨੂੰ ਲੈ ਕੇ ਭਾਰਤ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦੇ ਹੋਏ ਆਪਣੀ ਪ੍ਰਭੂਸੱਤਾ ਤੇ ਆਰਥਿਕ ਹਿੱਤਾਂ ਨੂੰ ਸਹੀ ਸਥਾਨ ਉੱਤੇ ਰੱਖਕੇ ਸਹੀ ਕੰਮ ਕੀਤਾ ਹੈ।
ਜੀ20 ਸੰਮੇਲਨ ਤੋਂ ਪਹਿਲਾਂ ਦ ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੰਟਰਵਿਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੇ ਰੂਸ-ਯੂਕਰੇਨ ਯੁੱਧ, ਕੌਮਾਂਤਰੀ ਪੱਧਰ ਉੱਤੇ ਭਾਰਤ ਦੀ ਭੂਮੀਕਾ ਤੇ ਚੀਨ ਦੇ ਨਾਲ ਸੀਮਾ ਵਿਵਾਦ ਉੱਤੇ ਵੀ ਗੱਲ ਕੀਤੀ। ਰੂਸ-ਯੂਕਰੇਨ ਯੁੱਧ ਨੂੰ ਲੈ ਕੇ ਮਨਮੋਹਨ ਸਿੰਘ ਨੇ ਕਿਹਾ ਕਿ ਜਦੋਂ ਦੋ ਜਾਂ ਉਸ ਤੋਂ ਜ਼ਿਆਦਾ ਦੇਸ਼ਾਂ ਵਿੱਚ ਤਣਾਅ ਹੁੰਦਾ ਹੈ ਤਾਂ ਦੂਜੇ ਦੇਸ਼ਾਂ ਵਿੱਚ ਇੱਕ ਪਾਸਾ ਚੁਣਨ ਦਾ ਦਬਾਅ ਬਣ ਜਾਂਦਾ ਹੈ। ਉਨ੍ਹਾਂ ਕਿਹਾ, ਮੈਨੂੰ ਲਗਦਾ ਹੈ ਕਿ ਸ਼ਾਂਤੀ ਦੀ ਅਪੀਲ ਕਰਕੇ ਭਾਰਤ ਨੇ ਵਧੀਆ ਤਰੀਕੇ ਨਾਲ ਆਪਣੀ ਪ੍ਰਭੂਸਤਾ ਤੇ ਆਰਥਿਕ ਹਿੱਤਾਂ ਨੂੰ ਪਹਿਲ ਦੇ ਕੇ ਸਹੀ ਕੰਮ ਕੀਤਾ ਹੈ'। ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਸੰਘਰਸ਼ ਦੌਰਾਨ ਤੇ ਚੀਨ ਤੇ ਹੋਰ ਪੱਛਮੀ ਦੇਸ਼ਾਂ ਵਿਚਾਲੇ ਤਣਾਅ ਦੌਰਾਨ ਵਿਸ਼ਵ ਪੱਧਰ ਉੱਤੇ ਬਹੁਤ ਬਦਲਾਅ ਆ ਚੁੱਕਿਆ ਹੈ। ਇਸ ਨਵੀਂ ਵਿਵਸਥਾ ਵਿੱਚ ਭਾਰਤ ਨੇ ਅਹਿਮ ਯੋਗਦਾਨ ਪਾਇਆ ਹੈ ਤੇ ਅੱਜ ਵਿਸ਼ਵ ਵੱਧਰ ਉੱਤੇ ਭਾਰਤ ਦਾ ਮਾਣ ਵਧਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ