Amritsar Blast News : ਇਸ ਗੈਂਗਸਟਰ ਨੇ ਲਈ ਇਸਲਾਮਾਬਾਦ ਥਾਣੇ 'ਚ ਧਮਾਕੇ ਦੀ ਜ਼ਿੰਮੇਵਾਰੀ, ਪੰਜਾਬ ਪੁਲਿਸ ਨੂੰ ਦਿੱਤੀ ਸਿੱਧੀ ਧਮਕੀ

Blast In Amritsar News (lovepreet) : ਅੰਮ੍ਰਿਤਸਰ ਦੇ ਇਸਲਾਮਾਬਾਦ ਵਿੱਚ ਧਮਾਕਾ ਕਿਵੇਂ ਹੋਇਆ, ਕਿਸ ਨੇ ਕੀਤਾ ਅਤੇ ਕਿਉਂ ਹੋਇਆ ਆਦਿ ਕਾਰਨਾਂ ਨੂੰ ਲੈ ਕੇ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪਰ ਇਸ ਦੇ ਦੂਜੇ ਪਾਸੇ ਇਸ ਧਮਾਕੇ ਨੂੰ ਲੈ ਕੇ ਗੈਂਗਸਟਰ ਜੀਵਨ ਫੌਜੀ (Gangster life soldier) ਨੇ ਇੱਕ ਪੋਸਟ ਸਾਂਝੀ ਕਰਕੇ ਖੁਦ ਇਸ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਪੋਸਟ ਰਾਹੀਂ ਪੰਜਾਬ ਪੁਲਿਸ (Punjab Police) ਨੂੰ ਵੀ ਸਿੱਧੀ ਧਮਕੀ ਦਿੰਦਿਆਂ ਕਿਹਾ ਹੈ ਕਿ ਜੇਕਰ ਕੋਈ ਪੁਲਿਸ ਵਾਲਾ ਸਿੱਖ ਦੀ ਪੱਗ ਨੂੰ ਹੱਥ ਪਾਵੇਗਾ ਤਾਂ ਉਸ ਦੇ ਪਰਿਵਾਰ ਦੀ ਖੈਰ ਨਹੀਂ।
ਕੀ ਕਹਿੰਦੀ ਹੈ ਗੈਂਗਸਟਰ ਦੀ ਪੋਸਟ ? : ਗੈਂਗਸਟਰ ਜੀਵਨ ਫੌਜੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ ਰਾਹੀਂ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਗ੍ਰੇਨੇਡ ਧਮਾਕਾ ਹੋਣ ਬਾਰੇ ਕਿਹਾ ਹੈ ਅਤੇ ਖੁਦ ਇਸ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਅੱਗੇ ਕਿਹਾ, ''1984 ਤੋਂ ਬਾਅਦ ਸਰਕਾਰਾਂ ਨੇ ਜੋ ਹੁਣ ਤੱਕ ਸਿੱਖਾਂ ਨਾਲ ਅਤੇ ਇਨ੍ਹਾਂ ਦੇ ਪਰਿਵਾਰਾਂ ਨਾਲ ਕੀਤਾ ਤੇ ਜੋ ਇਹ ਅੱਗੇ ਕਰਨਗੇ, ਉਸ ਦਾ ਜਵਾਬ ਏਦਾਂ ਮਿਲੂ, ਜੇ ਇਸ ਵਰਦੀ ਨੇ ਸਿੱਖਾਂ ਦੇ ਘਰ ਛੁਡਵਾਏ ਤਾਂ ਇਨ੍ਹਾਂ ਦੇ ਵੀ ਨਹੀਂ ਰਹਿਣੇ, ਜਿਨ੍ਹਾਂ ਠਾਣਿਆਂ ਦੀਆਂ ਕੰਧਾਂ ਉਚੀਆਂ ਕਰਵਾਈਆਂ, ਉਹ ਵੀ ਤਿਆਰ ਰਹਿਣ ਜਵਾਬ ਮਿਲੂਗਾ।'' ਪੋਸਟ 'ਚ ਅੱਗੇ ਕਿਹਾ ਗਿਆ ਹੈ, ''ਬਾਕੀ ਰਹੀ ਗੱਲ ਪੱਗਾਂ ਨੂੰ ਲਾਹੁਣ ਦਾ ਸ਼ੌਕ, ਇਨ੍ਹਾਂ ਨੂੰ ਜਿਹੜਾ ਪੁਲਿਸ ਵਾਲਾ ਹੁਣ ਸਿੱਖ ਦੀ ਪੱਗ ਨੂੰ ਹੱਥ ਪਾਵੇਗਾ, ਉਸ 'ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਸ ਦੀ ਆਪਣੀ ਤੇ ਆਪਣੀ ਪਰਿਵਾਰ ਦੀ ਜ਼ਿੰਮੇਵਾਰੀ ਖੁਦ ਦੀ ਹੋਵੇਗੀ।'' ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਐਨਆਈਈ ਦੀ ਪੰਜਾਬ ਪੁਲਿਸ ਨਾਲ ਸਾਂਝੀ ਕੀਤੀ ਰਿਪੋਰਟ 'ਚ ਖੁਲਾਸਾ ਹੋਇਆ ਸੀ ਪੰਜਾਬ 'ਚ ਮੁੜ ਅੱਤਵਾਦੀ ਸਾਜਿਸ਼ ਰਚੀ ਜਾ ਰਹੀ ਹੈ।
ਪੋਸਟ ਬਾਰੇ ਪੁਲਿਸ ਕਮਿਸ਼ਨਰ ਦਾ ਕੀ ਹੈ ਕਹਿਣਾ ?
ਉਧਰ, ਧਮਾਕੇ ਅਤੇ ਗੈਂਗਸਟਰ ਵੱਲੋਂ ਜ਼ਿੰਮੇਵਾਰੀ ਲੈਣ ਦੇ ਸਬੰਧ 'ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹੋ ਜਿਹੀ ਕੋਈ ਗੱਲ ਨਹੀਂ ਹੈ। ਥਾਣੇ 'ਚ ਜੇਕਰ ਅਜਿਹੀ ਕੋਈ ਗੱਲ ਹੁੰਦੀ ਤਾਂ ਇਸ ਨੂੰ ਕਿਵੇਂ ਲੁਕੋਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿਛਲੇ ਦਿਨਾਂ ਸ਼ਰਾਰਤੀ ਅਨਸਰਾਂ ਦੇ ਇੱਕ ਮਡਿਊਲ ਦੇ ਕਈ ਅਨਸਰਾਂ ਨੂੰ ਫੜਿਆ ਗਿਆ ਹੈ ਅਤੇ ਇਹੋ ਜਿਹੀਆਂ ਪੋਸਟਾਂ ਪਾ ਕੇ ਉਹ ਮੀਡੀਆ ਵਿੱਚ ਆਪਣੀ ਨਾਮ ਬਣਾ ਕੇ ਰੱਖਣਾ ਚਾਹੁੰਦੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।