ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਲੋਕ ਸਭਾ ਸਕੱਤਰੇਤ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਸੁਪਰੀਮ ਕੋਰਟ 'ਚ ਦਾਇਰ ਜਨਹਿਤ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜਦੋਂ ਤੱਕ ਦੋਸ਼ੀ ਅਪਰਾਧਿਕ ਮਾਮਲੇ 'ਚ ਬਰੀ ਨਹੀਂ ਹੋ ਜਾਂਦਾ, ਉਸ ਦੀ ਮੈਂਬਰਸ਼ਿਪ ਬਹਾਲ ਨਹੀਂ ਕੀਤੀ ਜਾ ਸਕਦੀ।
ਐਡਵੋਕੇਟ ਅਸ਼ੋਕ ਪਾਂਡੇ ਨੇ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਇੱਕ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਆਪਣੀ ਮੈਂਬਰਸ਼ਿਪ ਗੁਆ ਚੁੱਕੇ ਸਨ ਅਤੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰਨਾ ਗਲਤ ਹੈ। ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਲੋਕ ਸਭਾ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ