ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖ਼ਬਰੀ, ਨਵੇਂ ਗੀਤ ਦਾ ਪੋਸਟਰ ਜਾਰੀ
.jpg)
ਜਲੰਧਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ “ਲਾਕ” ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਇਹ ਗੀਤ 23 ਜਨਵਰੀ ਨੂੰ ਰਿਲੀਜ਼ ਹੋਵੇਗਾ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 8 ਗਾਣੇ ਰਿਲੀਜ਼ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਕਰਵਾ ਦਿੱਤਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਗੀਤ ਦਾ ਨਿਰਮਾਤਾ ਦ ਕਿਡ ਕੰਪਨੀ ਹੈ। ਜੋ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕੇ ਹਨ।ਵੀਡੀਓ ਨਵਕਰਨ ਬਰਾੜ ਦੁਆਰਾ ਬਣਾਈ ਗਈ ਹੈ। ਉਕਤ ਗੀਤ ਦਾ ਪੋਸਟਰ ਵੀ ਦੋਵਾਂ ਦੇ ਪੇਜਾਂ ‘ਤੇ ਜਾਰੀ ਕੀਤਾ ਗਿਆ ਹੈ। ਨਿਰਮਾਤਾ ਦ ਕਿਡ ਨੇ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ – ਆਲੇ ਦੁਆਲੇ ਦੇਖੋ, ਅਸੀਂ ਨੇਤਾ ਹਾਂ। ਅਸੀਂ ਜੋ ਵੀ ਕਰਾਂਗੇ, ਅਸੀਂ ਦੇਖਾਂਗੇ ਅਤੇ ਬਾਕੀ ਸਾਰੇ ਵੀ ਉਹੀ ਕਰਨ ਦੀ ਕੋਸ਼ਿਸ਼ ਕਰਨਗੇ। ਮੌਤ ਤੋਂ ਬਾਅਦ 8 ਗੀਤ ਰਿਲੀਜ਼
ਸਿੱਧੂ ਮੂਸੇਵਾਲਾ ਨੇ 29 ਮਈ, 2022 ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਅਗਲੇ ਹੀ ਮਹੀਨੇ, 23 ਜੂਨ, 2022 ਨੂੰ, ਉਹਨਾਂ ਦਾ ਪਹਿਲਾ ਗੀਤ ‘SYL’ ਰਿਲੀਜ਼ ਹੋਇਆ। ਉਨ੍ਹਾਂ ਦਾ ਦੂਜਾ ਗੀਤ ‘ਵਾਰ’ 8 ਨਵੰਬਰ, 2022 ਨੂੰ ਰਿਲੀਜ਼ ਹੋਇਆ ਸੀ। ਤੀਜਾ ਗੀਤ ‘ਮੇਰਾ ਨਾ’ 7 ਅਪ੍ਰੈਲ, 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੇ ਚੌਥੇ ਗੀਤ ਦਾ ਨਾਮ ‘ਚੋਰਨੀ’ ਸੀ, ਜੋ 7 ਜੁਲਾਈ, 2023 ਨੂੰ ਰਿਲੀਜ਼ ਹੋਇਆ ਸੀ। ਉਹਨਾਂ ਦਾ ਪੰਜਵਾਂ ਗੀਤ ‘ਵਾਚਆਊਟ’ ਸੀ। ਇਹ 12 ਨਵੰਬਰ, 2023 ਨੂੰ ਰਿਲੀਜ਼ ਹੋਇਆ ਸੀ। ਸਿੱਧੂ ਦਾ 6ਵਾਂ ਗੀਤ ‘ਡ੍ਰਿਪੀ’ 2 ਫਰਵਰੀ, 2024 ਨੂੰ, 7ਵਾਂ ਗੀਤ ‘410’ 11 ਅਪ੍ਰੈਲ, 2024 ਨੂੰ ਅਤੇ 8ਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।