ਇਨ੍ਹੀਂ ਦਿਨੀਂ ਸਾਈਬਰ ਧੋਖਾਧੜੀ ਦੇ ਕਈ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੀ ਇਨ੍ਹਾਂ ਨੂੰ ਨੱਥ ਪਾਉਣ ਲਈ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਵੀਰਵਾਰ ਨੂੰ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਤਕਨੀਕੀ ਸਹਾਇਤਾ ਦੇਣ ਦੇ ਨਾਂ ‘ਤੇ ਵਿਦੇਸ਼ੀ ਨਾਗਰਿਕਾਂ ਨਾਲ ਠੱਗੀ ਮਾਰਨ ਦੇ ਦੋਸ਼ ‘ਚ ਇਕ ਔਰਤ ਸਮੇਤ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਫਰਜ਼ੀ ਕਾਲ ਸੈਂਟਰ ਸੈਕਟਰ 43 ਸਥਿਤ ਇਕ ਘਰ ਤੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਮੋਬਾਈਲ ਫ਼ੋਨ, 10 ਲੈਪਟਾਪ, ਇੱਕ ਇੰਟਰਨੈੱਟ ਮੋਡਮ ਅਤੇ 10 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਸਾਈਬਰ ਕ੍ਰਾਈਮ ਈਸਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਫਰਜ਼ੀ ਕਾਲ ਸੈਂਟਰ ਦੀ ਸੂਚਨਾ ਬੁੱਧਵਾਰ ਰਾਤ ਨੂੰ ਮਿਲੀ ਸੀ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਚੋਂ ਦੀਪਕ ਅਗਸਤ 2022 ਤੋਂ ਫਰਜ਼ੀ ਕਾਲ ਸੈਂਟਰ ਚਲਾ ਰਿਹਾ ਸੀ ਅਤੇ ਮਨੀਸ਼ ਮੈਨੇਜਰ ਦੇ ਤੌਰ ‘ਤੇ ਕੰਮ ਕਰ ਰਿਹਾ ਸੀ
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ