ਨਵੇਂ ਵਰ੍ਹੇ ਦੀ ਆਮਦ 'ਤੇ ਦੇਸ਼-ਵਿਦੇਸ਼ਾਂ ਤੋਂ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਹਨ ਨਤਮਸਤਕ, ਦੇਖੋ ਤਸਵੀਰਾਂ

Amritsar News : ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨਾਂ ਦਾ ਅਸ਼ੀਰਵਾਦ ਲੈ ਰਹੀਆਂ ਹਨ। ਸੰਗਤਾਂ ਬੀਤੀ ਰਾਤ ਤੋਂ ਹੀ ਸ੍ਰੀ ਦਰਬਾਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ। ਹੱਡ ਚੀਰਵੀਂ ਠੰਢ ਅਤੇ ਸੰਘਣੀ ਧੂੰਦ ਦੇ ਬਾਵਜੂਦ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ 4 ਤੋਂ 7 ਘੰਟੇ ਤੱਕ ਕਤਾਰਾਂ ’ਚ ਇੰਤਜਾਰ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਲਈ ਗੁਰੂ ਘਰ ਦਾ ਅਸ਼ੀਰਵਾਦ ਲੈ ਰਹੀਆਂ ਹਨ। ਭਾਰੀ ਠੰਡ ਤੇ ਲੰਬੇ ਇੰਤਜਾਰ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਚ ਕੋਈ ਕਮੀ ਨਹੀਂ ਦੇਖਣ ਨੂੰ ਮਿਲੀ।
ਇਸ ਦੌਰਾਨ ਸੰਗਤਾਂ ਆਪਣੇ ਆਪ ਨੂੰ ਭਾਗਾਂ ਵਾਲੀਆਂ ਸਮਝ ਰਹੀਆਂ ਹਨ ਕਿ ਉਨ੍ਹਾਂ ਨੂੰ ਇਸ ਮਹੱਤਵਪੂਰਨ ਦਿਹਾੜੇ ਸ੍ਰੀ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ। ਹੋਰਨਾਂ ਪ੍ਰਮੁੱਖ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਦੇ ਨਾਲ ਨਾਲ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਸਮੇਤ ਅਨੇਕਾਂ ਸਿਆਸੀ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿਨ੍ਹਾਂ ਨੇ ਸਾਲ 2024 ਲਈ ਗੁਰੂ ਘਰ ਦਾ ਅਸ਼ੀਰਵਾਦ ਲਿਆ। ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵੀ ਰਿਹਾਇਸ਼, ਲੰਗਰ, ਮੈਡੀਕਲ ਸਹਾਇਤਾ ਅਤੇ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਅਤੇ ਪੁਲਿਸ ਵਲੋਂ ਵੀ ਸੁਰਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।