ਚੰਡੀਗੜ੍ਹ : ਬੀਤੇ ਦਿਨੀਂ ਚੰਡੀਗੜ੍ਹ ਏਅਰਪੋਰਟ 'ਤੇ CISF ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਭਾਜਪਾ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਦਾ ਮੁੱਦਾ ਕਾਫ਼ੀ ਭੱਖਿਆ ਰਿਹਾ। ਇਸ ਮਗਰੋਂ ਕੰਗਨਾ ਰਣੌਤ ਨੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਉਹ ਠੀਕ ਹੈ, ਪਰ ਪੰਜਾਬ ਵਿਚ ਵੱਧ ਰਿਹਾ ਅੱਤਵਾਦ ਤੇ ਉਗਰਵਾਦ ਚਿੰਤਾ ਦਾ ਵਿਸ਼ਾ ਹੈ। ਇਸ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਅੱਤਵਾਦੀ ਜਾਂ ਉੱਗਰਵਾਦੀ ਕਹਿਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਬਾਰੇ ਅਜਿਹੀਆਂ ਗੱਲਾਂ ਕਹਿਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬੀ ਦੇਸ਼ ਭਗਤੀ ਵਿਚ ਸਭ ਤੋਂ ਮੋਹਰੀ ਹਨ ਤੇ ਉਹ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰਨ ਵਾਲੇ ਅਤੇ ਅੰਨਦਾਤਾ ਵਜੋਂ ਦੇਸ਼ਭਗਤੀ ਨਿਭਾਅ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਵੀ ਕੀਤੀ ਗਈ।
ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ, "ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ 'ਤੇ ਧਿਆਨ ਦੇਣ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਅਪੀਲ ਕਰਦਾ ਹਾਂ। ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਜਾਂ ਉਗਰਵਾਦੀ ਅਤੇ ਫਿਰਕੂ ਵੰਡੀਆਂ ਦਾ ਲੇਬਲ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬੀ ਦੇਸ਼ ਭਗਤੀ ਵਿਚ ਸਭ ਤੋਂ ਮੋਹਰੀ ਹਨ, ਅਸੀਂ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰਨ ਵਾਲੇ ਅਤੇ ਅੰਨਦਾਤਾ ਵਜੋਂ ਦੇਸ਼ਭਗਤੀ ਨਿਭਾਅ ਰਹੇ ਹਾਂ।"
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ