'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ

ਤੁਹਾਨੂੰ ਦੱਸ ਦੇਈਏ ਕਿ ਸੁਨੰਦਾ ਸ਼ਰਮਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ - 'ਇਹ ਸਿਰਫ਼ ਪੈਸੇ ਦਾ ਮੁੱਦਾ ਨਹੀਂ ਹੈ, ਸਗੋਂ ਇਹ ਮੇਰੇ ਮਾਨਸਿਕ ਸ਼ੋਸ਼ਣ ਦਾ ਮਾਮਲਾ ਹੈ। ਇਹ ਸਭ ਕੁਝ ਉਨ੍ਹਾਂ ਕਲਾਕਾਰਾਂ ਬਾਰੇ ਹੈ ਜੋ ਇੱਕ ਮੱਧ ਵਰਗੀ ਪਰਿਵਾਰ ਤੋਂ ਆਉਂਦੇ ਹਨ ਅਤੇ ਕਰੀਅਰ ਬਣਾਉਣ ਦਾ ਸੁਪਨਾ ਦੇਖਦੇ ਹਨ ਪਰ ਇਸ ਰਸਤੇ 'ਤੇ ਉਹ ਉਨ੍ਹਾਂ ਲੋਕਾਂ ਦੇ ਜਾਲ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਦੀ ਮਿਹਨਤ ਦਾ ਫਾਇਦਾ ਉਠਾਉਂਦੇ ਹਨ। ਉਹ ਸਾਡੀ ਮਿਹਨਤ ਤੋਂ ਕਮਾਈ ਦਾ ਖਾਂਦੇ ਹਨ ਅਤੇ ਸਾਨੂੰ ਭਿਖਾਰੀ ਮਹਿਸੂਸ ਕਰਵਾਉਂਦੇ ਹਨ।ਉਸਨੇ ਅੱਗੇ ਲਿਖਿਆ- 'ਉਸਨੇ ਮੈਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ। ਮੈਂ ਕਈ ਦਿਨਾਂ ਤੱਕ ਆਪਣੇ ਕਮਰੇ ਵਿੱਚ ਇਕੱਲੀ ਰੋਂਦੀ ਰਹਿੰਦੀ ਸੀ ਅਤੇ ਕਈ ਵਾਰ ਤਾਂ ਮੈਂ ਖੁਦਕੁਸ਼ੀ ਕਰਨ ਬਾਰੇ ਵੀ ਸੋਚਦੀ ਸੀ। ਪਰ ਫਿਰ ਵੀ ਮੈਂ ਆਪਣੇ ਚਿਹਰੇ 'ਤੇ ਮੁਸਕਰਾਹਟ ਰੱਖਣ ਦੀ ਕੋਸ਼ਿਸ਼ ਕੀਤੀ, ਕਿਉਂਕਿ ਮੈਨੂੰ ਪਤਾ ਸੀ ਕਿ ਜੇ ਮੈਂ ਆਪਣੀਆਂ ਸਮੱਸਿਆਵਾਂ ਸਾਹਮਣੇ ਲਿਆਂਦੀਆਂ, ਤਾਂ ਮੈਂ ਹੋਰ ਮੁਸੀਬਤ ਵਿੱਚ ਪੈ ਸਕਦੀ ਹਾਂ।
ਇਸ ਦੇ ਨਾਲ ਹੀ ਗਾਇਕ ਨੇ ਕਿਹਾ ਸੀ- 'ਪਿਛਲੇ ਦੋ ਸਾਲਾਂ ਤੋਂ ਮੈਂ ਵਾਰ-ਵਾਰ ਕਹਿ ਰਹੀ ਸੀ ਕਿ ਕਿਰਪਾ ਕਰਕੇ ਮੇਰੀ ਮਦਦ ਕਰੋ, ਪਰ ਹੁਣ ਮੁੱਖ ਮੰਤਰੀ ਦੇ ਸਮਰਥਨ ਨਾਲ ਮੇਰੀ ਸਮੱਸਿਆ ਸੁਣੀ ਗਈ। ਸੀ.ਐੱਮ. ਸਾਹਿਬ ਦਾ ਬਹੁਤ-ਬਹੁਤ ਧੰਨਵਾਦ, ਜੋ ਉਨ੍ਹਾਂ ਨੇ ਮੇਰੀ ਗੱਲ ਸੁਣੀ, ਮੇਰੀ ਗੱਲ ਨੂੰ ਤਵੱਜੋ ਦਿੱਤੀ ਤੇ ਆਪਣੀ ਭੈਣ ਸਮਝ ਕੇ ਮੇਰੀ ਗੱਲ ਸੁਣੀ। ਉਨ੍ਹਾਂ ਕਿਹਾ ਕਿ ਤੁਸੀਂ ਸਿਰਫ਼ ਮੇਰੀ ਗੱਲ ਨਹੀਂ ਸੁਣੀ ਸਗੋਂ ਤੁਸੀਂ ਉਨ੍ਹਾਂ ਕਈ ਔਰਤਾਂ ਦੀ ਗੱਲ ਨੂੰ ਤਵੱਜੋ ਦਿੱਤੀ ਹੈ, ਜੋ ਕਦੇ ਆਪਣੇ ਹੱਕ ਲਈ ਨਹੀਂ ਬੋਲ ਸਕੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡਾ ਸਾਥ ਬਹੁਤ ਮਾਇਨੇ ਰੱਖਦਾ ਸੀ। ਇੱਥੇ ਦੱਸ ਦੇਈਏ ਕਿ ਸੁਨੰਦਾ ਸ਼ਰਮਾ ਦੀ ਸ਼ਿਕਾਇਤ 'ਤੇ ਪੰਜਾਬ ਦੇ ਨਾਮੀ ਮਿਊਜ਼ਿਕ ਪ੍ਰੋਡਿਊਸਰ ਪੁਸ਼ਪਿੰਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਬੀਤੇ ਦਿਨ ਹਾਈ ਕੋਰਟ ਨੇ ਧਾਲੀਵਾਲ ਨੂੰ ਪੁਲਸ ਹਿਰਾਸਤ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਸੁਨੰਦਾ ਸ਼ਰਮਾ ਨੇ ਮੁਹਾਲੀ ਦੇ ਜ਼ਿਲਾ ਪੁਲਸ ਮੁਖੀ ਦੀਪਕ ਪਾਰਿਕ ਨੂੰ ਦਿੱਤੀ ਸ਼ਿਕਾਇਤ ’ਚ ਧਾਲੀਵਾਲ ’ਤੇ ਆਰਥਿਕ ਸ਼ੋਸ਼ਣ, ਧੋਖਾਧੜੀ, ਜ਼ਬਰਦਸਤੀ ਦਸਤਾਵੇਜ਼ਾਂ ’ਤੇ ਦਸਤਖਤ ਕਰਵਾਉਣ, ਬਦਨਾਮ ਕਰਨ ਦੀਆਂ ਧਮਕੀਆਂ ਦੇਣ ਤੇ ਨਿੱਜੀ ਜਾਇਦਾਦ ਦੀ ਗ਼ੈਰ-ਕਾਨੂੰਨੀ ਕਬਜ਼ੇਬਾਜ਼ੀ ਦੇ ਗੰਭੀਰ ਦੋਸ਼ ਲਾਏ ਹਨ, ਜਿਸ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 406, 420, 465, 467, 468, 341, 500, 506 ਤਹਿਤ ਕੇਸ ਦਰਜ ਕੀਤਾ ਸੀ।
ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਹੋਟਲ ਤੇ ਸ਼ਰਾਬ ਦਾ ਠੇਕਾ ਸੀਲ
ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ