ਔਜਲਾ ਹੱਥਕੜੀਆਂ ਲਗਾ ਕੇ ਸੰਸਦ ਭਵਨ ਪਹੁੰਚੇ

ਅੰਮ੍ਰਿਤਸਰ : ਅਮਰੀਕਾ ’ਚੋਂ ਕੱਢੇ ਗਏ ਭਾਰਤੀਆਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤੇ ਜਾਣ ਤੋਂ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਖੁਦ ਹੱਥਕੜੀਆਂ ਲਗਾ ਕੇ ਸੰਸਦ ਪਹੁੰਚੇ ਅਤੇ ਸਰਕਾਰ ਕੋਲ ਰੋਸ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਪਰਤੇ ਲੋਕਾਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਗਿਆ ਅਤੇ ਸਰਕਾਰ ਚੁੱਪ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਅਮਰੀਕਾ ਵੱਲੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਸ਼ਾਨ, ਪ੍ਰਭੂਸੱਤਾ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਰ ਭਾਰਤੀ ਦੇ ਸਨਮਾਨ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਵਿੱਚ ਰੁੱਝੀ ਹੋਈ ਹੈ, ਜਿਸ ਕਾਰਨ ਜਹਾਜ਼ ਨੂੰ ਦਿੱਲੀ ਵਿੱਚ ਉਤਰਨ ਨਹੀਂ ਦਿੱਤਾ ਗਿਆ। ਉਸ ਜਹਾਜ਼ ਵਿੱਚ ਹਰ ਰਾਜ ਦੇ ਲੋਕ ਸਨ ਪਰ ਜਵਾਬ ਦੇਣ ਤੋਂ ਬਚਣ ਲਈ ਇਸ ਨੂੰ ਅੰਮ੍ਰਿਤਸਰ ਵਿੱਚ ਉਤਾਰਿਆ ਗਿਆ। ਔਜਲਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੀਤਾ ਹੈ, ਉਸ ਦਾ ਜਵਾਬ ਦੇਣਾ ਪਵੇਗਾ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।