ਲਿਵ-ਇਨ-ਰਿਲੇਸ਼ਨ ਦੇ ਵਧੇ ਮਾਮਲੇ ਸਮਾਜ ਲਈ ਚਿੰਤਾਜਨਕ: ਲਾਲੀ ਗਿੱਲ
.jpg)
ਬਹੁਤੀਆਂ ਪੀੜਤ ਮਹਿਲਾਵਾਂ ਮੁਹਾਲੀ ਨਹੀਂ ਜਾ ਸਕਦੀਆਂ ਜਿਸ ਲਈ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿੱਚ ਅਜਿਹੀਆਂ ਲੋਕ ਅਦਾਲਤਾਂ ਲਗਾਈਆਂ ਜਾਂਦੀਆਂ ਹਨ। ਲੋਕ ਅਦਾਲਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ’ਚ ਮਹਿਲਾ ਕਮਿਸ਼ਨ ਸਖ਼ਤ ਹੈ। ਕਮਿਸ਼ਨ ’ਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ ’ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦਿਆਂ ਬਿਨਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ। ਚੇਅਰਪਰਸਨ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਮਾਰਚ 2024 ’ਚ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਕੋਲ ਸੁਣਵਾਈ ਲਈ ਆਏ 2500 ਮਾਮਲਿਆਂ ’ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਅੱਜ ਵਿਆਹ, ਜਾਇਦਾਦ, ਐੱਨਆਰਆਈ ਵਿਆਹ, ਦਾਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ ਤੇ ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਪੁੱਜੇ। ਇਸ ਮੌਕੇ ਡਿਪਟੀ ਡਾਇਰੈਕਟਰ ਨਿਖਿਲ ਅਰੋੜਾ ਤੇ ਪੀ.ਏ. ਮੋਹਨ ਕੁਮਾਰ ਸਮੇਤ ਐੱਸ.ਪੀ. ਹੈੱਡਕੁਆਰਟਰ ਹਰਬੰਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਐੱਸ.ਪੀ. ਮਨੋਜ ਗੋਰਸੀ, ਐੱਸ.ਆਈ. ਗੁਰਜੀਤ ਕੌਰ ਤੇ ਸਖੀ ਵਨ ਸਟਾਪ ਦੇ ਇੰਚਾਰਜ ਰਾਜਮੀਤ ਕੌਰ ਵੀ ਮੌਜੂਦ ਸਨ।
ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ
ਤੰਬਾਕੂ ਵਾਲ਼ੇ ਖੋਖਿਆ ਤੇ ਬਿਕ ਰਹੇ ਭੰਗ ਦੇ ਗੋਲਿਆਂ ਨੂੰ ਬੈਨ ਕਰਨ ਸੰਬੰਧੀ ਐਸ ਐਸ ਪੀ ਪਟਿਆਲਾ ਨੂੰ ਦਿੱਤਾ ਮੰਗ ਪੱਤਰ- ਗੁਰਮੁੱਖ ਗੁਰੂ