ਪਟਿਆਲਾ-ਸਰਹਿੰਦ ਸੜਕ ’ਤੇ ਸੂਚਨਾ ਬੋਰਡ ਲੱਗਣੇ ਸ਼ੁਰੂ

ਪਟਿਆਲਾ, 3 ਮਾਰਚ : ਪਟਿਆਲਾ-ਸਰਹਿੰਦ ਜੀਟੀ ਰੋਡ ਨੂੰ ਚਹੁੰਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦੌਰਾਨ ਹੁੰਦੇ ਹਾਦਸੇ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਨੈਸ਼ਨਲ ਹਾਈਵੇਅ ਵਿੰਗ ਨੂੰ ਸਪੀਡ ਲਿਮਟ ਅਤੇ ਚੱਲ ਰਹੇ ਕੰਮ ਦੇ ਸੂਚਨਾ ਬੋਰਡ ਤੇ ਰਿਫ਼ਲੈਕਟਰ ਆਦਿ ਲਗਾਉਣ ਦੀ ਹਦਾਇਤ ’ਤੇ ਸੂਚਨਾ ਬੋਰਡ ਲਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਨੇ ਐਕਸੀਐਨ ਇੰਜਨੀਅਰ ਸ਼ਰਨਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਸੜਕ ਦੇ ਨੀਵੇਂ ਕਿਨਾਰਿਆਂ ’ਤੇ ਮਿੱਟੀ ਦੇ ਭਰੇ ਥੈਲੇ ਰੱਖਣ ਸਮੇਤ ਟੇਪ ਪੱਟੀ, ਸਪੀਡ ਲਿਮਟ ਤੇ ਚੱਲ ਰਹੇ ਕੰਮ ਦੇ ਸੂਚਨਾ ਬੋਰਡ, ਰਿਫਲੈਕਟਰ ਤੇ ਦਿਸ਼ਾ ਸੂਚਕ ਬੋਰਡ ਲਾਏ ਜਾਣ ਤਾਂ ਜੋ ਹਾਦਸਿਆਂ ਤੋਂ ਲੋਕਾਂ ਬਚਾਅ ਹੋ ਸਕੇ। ਡੀਸੀ ਦੀਆਂ ਹਦਾਇਤਾਂ ਮਗਰੋਂ ਐਕਸੀਅਨ ਨੇ ਐੱਸਡੀਓ ਸਮੇਤ ਸੜਕ ਦਾ ਦੌਰਾ ਕੀਤਾ ਅਤੇ ਜਿੱਥੇ ਤਾਜ਼ਾ ਹਾਦਸੇ ਵਾਪਰੇ ਹਨ, ਉਥੇ ਹੋਰ ਮਿੱਟੀ ਦੇ ਭਰੇ ਥੈਲੇ ਤੇ ਰਿਫਲੈਕਟਰ ਤੇ ਸਪੀਡ ਲਿਮਟ ਦੇ ਸੂਚਨਾ ਬੋਰਡ ਲਗਵਾਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੜਕ ਚੌੜੀ ਹੋਣ ਕਾਰਨ ਹਾਦਸਿਆਂ ਵਿੱਚ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਦੁੂਖਨਿਵਾਰਨ ਸਾਹਿਬ ਤੋਂ ਸਰਹਿੰਦ ਜੀਟੀ ਰੋਡ ਤੱਕ 28 ਕਿਲੋਮੀਟਰ ’ਚੋਂ 21 ਕਿਲੋਮੀਟਰ ਚੌੜਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜਦੋਂ ਕਿ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ’ਤੇ ਨਵੇਂ ਸਟੀਲ ਪੁਲ ਦਾ ਨਿਰਮਾਣ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ। ਪਟਿਆਲਾ ਤੋਂ ਬਾਰਨ ਤੱਕ 6.5 ਕਿਲੋਮੀਟਰ ਪਹਿਲਾਂ ਹੀ ਚਾਰ ਮਾਰਗੀ ਹੈ ਅਤੇ ਬਾਕੀ 10 ਮੀਟਰ ਚੌੜੀ 21 ਕਿਲੋਮੀਟਰ ਸੜਕ ਨੂੰ 4 ਮਾਰਗੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸੜਕ ਸਿਰਫ਼ ਵਪਾਰਕ ਤੇ ਸਮਾਜਿਕ ਤੌਰ ’ਤੇ ਹੀ ਮਹੱਤਤਾ ਨਹੀਂ ਰੱਖਦੀ ਬਲਕਿ ਇਹ ਧਾਰਮਿਕ ਤੌਰ ’ਤੇ ਸ਼ਰਧਾਲੂਆਂ ਲਈ ਵੀ ਬਹੁਤ ਮਹੱਤਤਾ ਰੱਖਦੀ ਹੈ, ਕਿਉਂਕਿ ਇਸ ਮਾਰਗ ’ਤੇ ਪਟਿਆਲਾ ’ਚ ਗੁਰਦੁਆਰਾ ਸ੍ਰੀ ਦੁੂਖਨਿਵਾਰਨ ਸਾਹਿਬ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰੂ ਘਰ ਅਤੇ ਅੱਗੇ ਜਾ ਕੇ ਇਹ ਸੜਕ ਚਮਕੌਰ ਸਾਹਿਬ ਆਦਿ ਕਈ ਗੁਰਦੁਆਰਿਆਂ ਨੂੰ ਜੋੜਦੀ ਹੈ। ਇਸ ਤੋਂ ਇਲਾਵਾ ਪਟਿਆਲਾ-ਸਰਹਿੰਦ ਰੋਡ ਇੱਕ ਅਹਿਮ ਮਾਰਗ ਹੈ, ਜੋਕਿ ਪਟਿਆਲਾ ਜ਼ਿਲ੍ਹੇ ਨੂੰ ਜੀਟੀ ਰੋਡ ਰਾਹੀਂ ਬਾਕੀ ਪੰਜਾਬ ਤੇ ਜੰਮੂ-ਕਸ਼ਮੀਰ-ਹਿਮਾਚਲ ਆਦਿ ਰਾਜਾਂ ਨਾਲ ਵੀ ਜੋੜਦਾ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।