ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਆਪਣੇ ਵਿਧਾਇਕਾਂ ਤੇ ਵੀਵੀਆਪੀ ਟ੍ਰੀਟਮੇਂਟ ਨੂੰ ਲੈ ਕੇ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਜੀ ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਵੀਵੀਆਈਪੀ ਟ੍ਰੀਟਮੈਂਟ ਦੇਣ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ’ਤੇ ਤਕਰੀਬਨ 40 ਕਰੋੜ ਰੁਪਏ ਦਾ ਘਪਲਾ ਕਰਨ ਦਾ ਇਲਜ਼ਾਮ ਲੱਗਿਆ ਹੋਇਆ ਹੈ।
ਦੱਸ ਦਈਏ ਕਿ ਇਲਜ਼ਾਮ ਇਹ ਲੱਗੇ ਹਨ ਕਿ ਰਾਜਿੰਦਰਾ ਹਸਪਤਾਲ ਦੇ ਏਸੀ ਵਾਰਡਾਂ ’ਚ ਜਸਵੰਤ ਸਿੰਘ ਗੱਜਣਮਾਜਰਾ ਭਰਤੀ ਕੀਤਾ ਗਿਆ ਹੈ ਅਤੇ ਉੱਥੇ ਵੀਵੀਆਈਪੀ ਟ੍ਰੀਟਮੈਂਟ ਦਿੱਤੀ ਜਾ ਰਹੀ ਹੈ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਵਾਲ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਕਸ ’ਤੇ ਟਵੀਟ ਸਾਂਝੀ ਕਰਦੇ ਹੋਏ ਕਿਹਾ ਕਿ ਬਦਲਾਵ ਵਾਲੀ ਸਰਕਾਰ ਦੇ MLA ਨੂੰ ਜੇਲ 'ਚ ਰੱਖਣ ਦੀ ਬਜਾਏ ਹਸਪਤਾਲਾਂ ਵਿੱਚ ਰੱਖ ਦਿੱਤਾ ਜਾ ਰਿਹਾ VVIP Treatment। ਕੋਈ ਵਿਰੋਧੀ ਧਿਰ ਦਾ ਨੇਤਾ ਜਾਂ ਕੋਈ ਆਮ ਇਨਸਾਨ ਹੋਵੇ ਤਾਂ ਉਹਨੂੰ ਜੇਲ੍ਹ ਵਿੱਚ ਰੱਖਿਆ ਜਾਂਦਾ ਹੈ ਜਦਕਿ ਆਪਣੇ ਧੋਖਾਧੜੀ ਦੇ ਕੇਸਾਂ ਵਿੱਚ ਬੰਦ ਵਿਧਾਇਕਾਂ ਨੂੰ AC ਰੂਮ ਅਤੇ ਹੋਰ ਆਧੁਨਿਕ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਆਪ MLA ਜਸਵੰਤ ਸਿੰਘ ਗੱਜਣਮਾਜਰਾ 40 ਕਰੋੜ ਦੀ ਬੈਂਕ ਦੀ ਠੱਗੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਰ ਅਖੌਤੀ ਆਮ ਆਦਮੀ ਨੂੰ ਬਹੁਤ ਹੀ ਖਾਸ ਸਹੂਲਤਾਂ ਮਿਲ ਰਹੀਆਂ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ