Jammu and Kashmir: ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ
.jpg)
Jammu and Kashmir: ਜੰਮੂ ਕਸ਼ਮੀਰ ਵਿਚ ਸ਼ੁੱਕਰਵਾਰ ਦੀ ਰਾਤ ਅਮਨ ਅਮਾਨ ਤੇ ਮੁਕੰਮਲ ਸ਼ਾਂਤੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ’ਤੇ ਭਾਰਤ ਤੇ ਪਾਕਿਸਤਾਨੀ ਫੌਜਾਂ ਦਰਮਿਆਨ ਕਿਸੇ ਤਰ੍ਹਾਂ ਦਾ ਕੋਈ ਟਕਰਾਅ ਨਹੀਂ ਹੋਇਆ। ਫੌਜ ਨੇ ਇਕ ਸੰਖੇਪ ਬਿਆਨ ਵਿਚ ਕਿਹਾ, ‘‘ਜੰਮੂ ਕਸ਼ਮੀਰ ਤੇ ਕੌਮਾਂਤਰੀ ਸਰਹੱਦ ਨਾਲ ਲੱਗੇ ਹੋਰਨਾਂ ਇਲਾਕਿਆਂ ਵਿਚ ਰਾਤ ਵੇਲੇ ਮੁਕੰਮਲ ਸ਼ਾਂਤੀ ਰਹੀ।’’ ਬਿਆਨ ਵਿਚ ਕਿਹਾ ਗਿਆ, ‘‘ਕਿਸੇ ਅਣਸੁਖਾਵੀਂ ਘਟਨਾ ਦੀ ਕੋਂੲਂੀ ਖ਼ਬਰ ਨਹੀਂ ਹੈ। ਇਹ ਹਾਲ ਹੀ ਦੇ ਦਿਨਾਂ ਵਿਚ ਪਹਿਲੀ ਸ਼ਾਂਤੀਪੂਰਨ ਰਾਤ ਰਹੀ।’’
ਭਾਰਤ ਤੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਦੇ ਜਵਾਬ ਵਿਚ 6 ਤੇ 7 ਮੲਂੀ ਦੀ ਦਰਮਿਆਨੀ ਰਾਤ ਨੂੰ Operation Sindoor ਤਹਿਤ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਨੌਂ ਦਹਿਸ਼ਤੀ ਟਿਕਾਣਿਆਂ ਨੂੰ ਤਬਾਹ ਕੀਤਾ ਸੀ। ਇਸ ਮਗਰੋਂ ਪਾਕਿਸਤਾਨ ਦੇ ਸਾਰੇ ਹਮਲਿਆਂ ਦਾ ਜਵਾਬ Operation Sindoor ਤਹਿਤ ਦਿੱਤਾ ਗਿਆ ਸੀ। ਭਾਰਤ ਤੇ ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਜ਼ਮੀਨ, ਹਵਾ ਤੇ ਸਮੁੰਦਰ ਵਿਚ ਹਰ ਤਰ੍ਹਾਂ ਦੀ ਗੋਲੀਬਾਰੀ ਤੇ ਫੌਜੀ ਕਾਰਵਾਈ ਰੋੋਕਣ ਲਈ ਸਹਿਮਤੀ ਬਣਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਸ਼ਨਿੱਚਰਵਾਰ ਰਾਤ ਨੂੰ ਪਾਕਿਸਤਾਨੀ ਫੌਜ ਨੇ ਕੁਝ ਦੇਰ ਇਸ ਸਹਿਮਤੀ ਦੀ ਉਲੰਘਣਾ ਕੀਤੀ ਸੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।