ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ’ਤੇ ਜਥੇਦਾਰ ਵੱਲੋਂ ਇਤਰਾਜ਼
.jpg)
ਅੰਮ੍ਰਿਤਸਰ, 13 ਫਰਵਰੀ : ਸੋਸ਼ਲ ਮੀਡੀਆ ਮੰਚ ’ਤੇ ਜਨਤਕ ਹੋਏ ਬਿਆਨ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਕਾਰਨ ਉਨ੍ਹਾਂ ਦਾ ਮਨ ਬੇਹੱਦ ਦੁਖੀ ਹੋਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਵੇਲੇ ਯੂਕੇ ਵਿੱਚ ਹਨ ਅਤੇ ਅਕਾਲ ਤਖ਼ਤ ਦੇ ਦਫ਼ਤਰ ਤੋਂ ਇੱਕ ਅਧਿਕਾਰੀ ਨੇ ਅਜਿਹੇ ਕਿਸੇ ਬਿਆਨ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ। ਇਹ ਬਿਆਨ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋ ਰਿਹਾ ਹੈ ਅਤੇ ਇਹ ਫੇਸਬੁਕ ਪੇਜ ‘ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ’ ਉੱਤੇ ਦਿਖਾਈ ਦੇ ਰਿਹਾ ਹੈ। ਇਹ ਪੇਜ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਹੈ ਜਾਂ ਨਹੀਂ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਅਕਾਲ ਤਖ਼ਤ ਦੇ ਸਕੱਤਰੇਤ ਦੇ ਅਧਿਕਾਰੀ ਵੱਲੋਂ ਇਸ ਮਾਮਲੇ ਵਿੱਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਬਿਆਨ ਵਿੱਚ ਜਥੇਦਾਰ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਉਹ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਗੰਭੀਰਤਾ ਨਾਲ ਵਾਚ ਰਹੇ ਹਨ। ਅਜਿਹੇ ਹਾਲਾਤ ਤੋਂ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਸਹੀ ਨਹੀਂ ਹੈ। ਉਨ੍ਹਾਂ ਲਿਖਿਆ ਕਿ ਦੋ ਦਸੰਬਰ ਨੂੰ ਅਕਾਲ ਤਖ਼ਤ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੋਸ਼ਨੀ ਵਿੱਚ ਹੋਏ ਫੈਸਲਿਆਂ ਤੋਂ ਬਾਅਦ ਇਹ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿੱਥੇ ਤਰੀਕੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ 18 ਸਾਲ ਪੁਰਾਣੇ ਪਰਿਵਾਰਕ ਮਸਲੇ ਨੂੰ ਗਲਤ ਰੰਗਤ ਦੇ ਕੇ ਮੀਡੀਆ ਟਰਾਇਲ ਚਲਾਇਆ ਗਿਆ। ਇਸ ਸਬੰਧ ਵਿੱਚ ਬਤੌਰ ਜਥੇਦਾਰ ਉਨ੍ਹਾਂ ਵੱਲੋਂ ਜਾਂਚ ਕਮੇਟੀ ਬਣਾਏ ਜਾਣ ’ਤੇ ਇਤਰਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਸੇਵਾਮੁਕਤ ਕਰਨਾ ਮੰਦਭਾਗਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵਿੱਚ ਇਸ ਸਬੰਧੀ ਜਾਂਚ ਰਿਪੋਰਟ ਦਾ ਮਾਮਲਾ ਵਿਚਾਰਿਆ ਗਿਆ ਸੀ ਅਤੇ ਬਹੁਮਤ ਨਾਲ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਸੀ। ਮੀਟਿੰਗ ਵਿੱਚ ਵਿਰੋਧੀ ਧਿਰ ਨਾਲ ਸਬੰਧਤ ਤਿੰਨ ਮੈਂਬਰਾਂ ਵੱਲੋਂ ਇਸ ਫੈਸਲੇ ਖ਼ਿਲਾਫ਼ ਲਿਖਤੀ ਵਿਰੋਧ ਦਰਜ ਕਰਾਇਆ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਇਸ ਫੈਸਲੇ ਦਾ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਸੰਸਥਾਵਾਂ ਵੱਲੋਂ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਆਪਣਾ ਪੱਖ ਸਪੱਸ਼ਟ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।