ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜਸਥਾਨ ਦੇ ਨਾਗੌਰ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਨੱਥੂਰਾਮ ਮਿਰਧਾ ਦੀ ਪੋਤੀ ਜੋਤੀ ਮਿਰਧਾ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ ਹੈ। ਮਿਰਧਾ ਰਾਜਸਥਾਨ ਭਾਜਪਾ ਪ੍ਰਧਾਨ ਸੀ.ਪੀ. ਜੋਸ਼ੀ ਦੀ ਹਾਜ਼ਰੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਇੱਥੇ ਮੁਲਾਕਾਤ ਕੀਤੀ। ਮਿਰਧਾ ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਲੈ ਕੇ ਰਾਜਸਥਾਨ ਵਿਚ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਦਾ ਮੁੱਖ ਕਾਰਨ ਇਹ ਹੈ ਕਿ ਜਾਟ ਭਾਈਚਾਰੇ 'ਚ ਮਿਰਧਾ ਪਰਿਵਾਰ ਦਾ ਦਬਦਬਾ ਮੰਨਿਆ ਜਾਂਦਾ ਹੈ। ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ 'ਚ ਇਹ ਭਾਈਚਾਰਾ ਅਹਿਮ ਭੂਮਿਕਾ ਨਿਭਾਉਂਦਾ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ