ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿੱਚ ਬਾਅਦ ਦੁਪਹਿਰ ਦੋ ਵਜੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਭਾਰਤੀ ਸੈਨਾ ਦੀ ਟੁਕੜੀ ਤਿਰੰਗੇ ਵਿੱਚ ਲਿਪਟੀ ਸ਼ਹੀਦ ਕਰਨਲ ਦੀ ਮ੍ਰਿਤਕ ਦੇਹ ਲੈ ਕੇ ਪਿੰਡ ਭੜੌਜੀਆਂ ਪਹੁੰਚ ਗਈ ਹੈ। ਏਅਰਲਿਫਟ ਰਾਹੀਂ ਕੱਲ੍ਹ ਸ਼ਹੀਦ ਕਰਨਲ ਦੀ ਮ੍ਰਿਤਕ ਦੇਹ ਚੰਡੀਮੰਦਰ ਸਥਿਤ ਕਮਾਨ ਹਸਪਤਾਲ ਵਿੱਚ ਪਹੁੰਚਾਇਆ ਗਿਆ ਸੀ, ਜਿਸ ਨੂੰ ਅੱਜ ਸ਼ਰਧਾਂਜਲੀ ਦੇਣ ਉਪਰੰਤ ਪਿੰਡ ਭੜੌਜੀਆਂ ਵਿੱਚ ਲਿਆਂਦਾ ਲਿਆਂਦ ਗਿਆ। ਇਥੇ ਕੁੱਝ ਸਮੇਂ ਲਈ ਦੇਹ ਪਰਿਵਾਰ ਅਤੇ ਲੋਕਾਂ ਦੇ ਦਰਸ਼ਨ ਲਈ ਰੱਖੀ ਜਾਵੇਗੀ। ਇਸ ਮਗਰੋਂ ਫੌਜੀ ਅਫਸਰ, ਪੰਜਾਬ ਸਰਕਾਰ ਦੇ ਨੁਮਾਇੰਦੇ ਅਤੇ ਇਲਾਕੇ ਦੇ ਪਤਵੰਤੇ ਸ਼ਰਧਾਂਜਲੀ ਦੇਣਗੇ। ਇਸ ਤੋਂ ਬਾਅਦ ਪਿੰਡ ਭੜੌਜੀਆਂ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ।