ਕੇਜਰੀਵਾਲ ਦਾ ਭਾਰ 4.5 ਕਿਲੋ ਘਟਿਆ, ਭਾਜਪਾ ਮੁੱਖ ਮੰਤਰੀ ਦੀ ਸਿਹਤ ਨੂੰ ਖਤਰੇ ’ਚ ਪਾ ਰਹੀ ਹੈ: ਆਤਿਸ਼ੀ

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ। ਹਾਲਾਂਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ 15 ਅਪਰੈਲ ਤੱਕ ਤਿਹਾੜ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਤਿਹਾੜ ਜੇਲ੍ਹ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਜਰੀਵਾਲ ਦੀ ਹਾਲਤ ਆਮ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।